ਸੁਖਬੀਰ ਬਾਦਲ ਨੇ ਐਨ ਕੇ ਸ਼ਰਮਾ ਨੂੰ ਹਲਕਾ ਡੇਰਾਬੱਸੀ ਤੋਂ ਉਮੀਦਵਾਰ ਐਲਾਨਿਆ

ਜ਼ੀਰਕਪੁਰ, 4 ਅਪ੍ਰੈਲ, 2021: ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਪੰਜਵੇਂ ਉਮੀਦਵਾਰ ਦਾ ਵੀ ਐਲਾਨ ਕਰ ਦਿੱਤਾ। ਉਨ੍ਹਾਂ
ਮੌਜੂਦਾ ਵਿਧਾਇਕ ਐਨ ਕੇ ਸ਼ਰਮਾ ਨੂੰ ਡੇਰਾ ਬਸੀ ਹਲਕੇ ਤੋਂ 2022 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ। ਇਹ ਐਲਾਨ ਅੱਜ ਇੱਥੇ ‘ਪੰਜਾਬ ਮੰਗਦਾ ਜਵਾਬ’ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੀਤਾ। ਪੰਜਾਬ ਮੰਗਦਾ ਹੈ ਜੁਆਬ ਮੁਹਿੰਮ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਵਿਖੇ ਹਲਕਾ ਵਿਧਾਇਕ ਐਨ ਕੇ ਸ਼ਰਮਾ ਦੀ ਅਗਵਾਈ ਹੇਠ ਇਕ ਰੈਲੀ ਕੀਤੀ ਸੀ।

ਰੈਲੀ ਵਿਚ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਕਰਵਾਏ ਵਿਕਾਸ ਕੰਮਾਂ ਨੂੰ ਗਿਣਵਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਿਆ ਕਿ ਉਹ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੋਈ ਇਕ ਵੀ ਵਿਕਾਸ ਕੰਮ ਗਿਣਾਉਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਕੌਮੀ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਦੇਣ ਦਾ ਐਲਾਨ

ਪੰਜਾਬ ‘ਚ ਹਰਿਆਲੀ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਦੀ ਭਾਗੀਦਾਰੀ ਵਧਾਈ ਜਾਵੇਗੀ: ਧਰਮਸੋਤ