ਨਵੀਂ ਦਿੱਲੀ, 8 ਅਪ੍ਰੈਲ 2021 – ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਆਰਜ਼ੀ ਤੌਰ ‘ਤੇ ਪਾਬੰਦੀ ਲਾਈ ਹੈ। ਇਨ੍ਹਾਂ ਯਾਤਰੀਆਂ ਵਿਚ ਨਿਊਜ਼ੀਲੈਂਡ ਦੇ ਨਾਗਰਿਕ ਵੀ ਸ਼ਾਮਲ ਹਨ। ਇਹ ਫ਼ੈਸਲਾ ਭਾਰਤ ਵਿਚ ਕੋਵਿਡ-19 ਦੇ ਵੱਡੀ ਪੱਧਰ ‘ਤੇ ਪਾਜ਼ੀਟਿਵ ਮਾਮਲੇ ਵਧਣ ਕਾਰਨ ਲਿਆ ਗਿਆ ਹੈ ਕਿਉਂਕਿ ਇਸ ਵੇਲੇ ਭਾਰਤ ਦੇ ਵਿਚ ਕੋਰੋਨਾ ਦਾ ਕਹਿਰ ਸਿਖਰ ‘ਤੇ ਅਤੇ ਸਰਕਾਰ ਚਾਹੁੰਦੀ ਹੈ ਕਿ ਇਥੇ ਕੋਰੋਨਾ ਪਾਜ਼ੀਟਿਵ ਲੋਕ ਇਥੇ ਨਾ ਆਉਣ। ਇਹ ਹੁਕਮ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵੱਲੋਂ ਜਾਰੀ ਕੀਤੇ ਗਏ ਹਨ। ਇਹ ਹੁਕਮ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਜਾਰੀ ਰਹਿਣਗੇ।