ਨਵੀਂ ਦਿੱਲੀ, 8 ਅਪ੍ਰੈਲ 2021 – 26 ਜਨਵਰੀ ਨੂੰ ਦਿੱਲੀ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਸੁਣਵਾਈ ਹੋਈ, ਜਿਸ ‘ਚ ਕੋਈ ਵੀ ਫੈਸਲਾ ਨਹੀਂ ਆਇਆ ਅਤੇ ਅਦਾਲਤ ਵੱਲੋਂ ਫਿਰ ਅਗਲੀ ਤਾਰੀਕ ਪਾ ਦਿੱਤੀ ਗਈ ਹੈ। ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਅਦਾਲਤ ਕੋਈ ਫੈਸਲਾ ਨਹੀਂ ਦੇ ਸਕੀ ਅਤੇ ਹੁਣ ਅਦਾਲਤ ਵੱਲੋਂ ਦੀਪ ਸਿੱਧੂ ਦੀ ਜ਼ਮਾਨਤ ‘ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ ਦਿੱਤੀ ਗਈ ਹੈ।
ਕੋਰਟ ‘ਚ ਹੋਈ ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਨੇ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ ‘ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ ‘ਤੇ ਕੋਈ ਫੈਸਲਾ ਲਿਆ ਜਾਏਗਾ।