ਲੁਧਿਆਣਾ, 8 ਅਪ੍ਰੈਲ 2021 – ਅੱਜ ਲੁਧਿਆਣਾ ਵਿਚ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੇ ਸਵਾਲ ਚੁੱਕਦਿਆਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਆਗੂ ਮਾਸਕ ਲਗਾਉਣਾ ਹੀ ਭੁੱਲ ਗਏ ਅਤੇ ਜਦੋਂ ਮੀਡੀਆ ਵਾਲਿਆਂ ਨੇ ਉਨ੍ਹਾਂ ਨੂੰ ਮਾਸਕ ਲਗਾਉਣ ਲਈ ਕਿਹਾ ਤਾਂ ਭਾਜਪਾ ਆਗੂ ਪੂਰੀ ਗੱਲ ਨੂੰ ਹੱਸਦੇ ਹੋਏ ਟਾਲਦੇ ਵਿਖਾਈ ਦਿੱਤੇ।
ਇਸ ਦੌਰਾਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਅਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਵੱਲੋਂ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੇ ਸਵਾਲ ਚੁੱਕਦਿਆਂ ਕਿਹਾ ਗਿਆ ਕਿ ਸਰਕਾਰ ਜੋ ਦਾਅਵੇ ਕਰ ਰਹੀ ਹੈ ਕਿ ਉਹਨਾਂ ਨੇ ਚੋਣ ਮਨੋਰਥ ਪੱਤਰ ‘ਚ ਕੀਤੇ ਵਾਅਦੇ ਪੂਰੇ ਕੀਤੇ ਨੇ, ਉਨ੍ਹਾਂ ਚੋਂ ਕੋਈ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕੀ ਅਤੇ ਨਾ ਹੀ ਭੱਤਾ। ਉਨ੍ਹਾਂ ਕਿਹਾ ਨਾ ਤਾਂ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਹੋਈ ਅਤੇ ਨਾ ਹੀ ਨੌਜਵਾਨਾਂ ਨੂੰ ਮੋਬਾਇਲ ਮਿਲੇ ਇੱਥੋਂ ਤੱਕ ਕਿ ਸਰਕਾਰ ਨੇ ਜੋ ਸਕੀਮਾਂ ਚੱਲ ਰਹੀਆਂ ਬੱਸਾਂ ਨੂੰ ਵੀ ਖਤਮ ਕਰ ਦਿੱਤੀਆਂ।