ਅੰਮ੍ਰਿਤਸਰ, 9 ਅਪ੍ਰੈਲ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ। ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ।
ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੇ 10 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਬਿਲਕੁਲ ਫ੍ਰੀ ਕੋਰੋਨਾ ਟੈਸਟ ਕੀਤੇ ਜਾ ਰਹੇ। ਬਹੁਤ ਸਾਰੇ ਸ਼ਰਧਾਲੂਆਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਕਰਵਾਉਣ ਲਈ ਪੁੱਜੇ ਹੋਏ ਸਨ।