- ਪਾਰਟੀ ਨੇ ਖਾਦਾਂ ਦੀ ਕੀਮਤ ਵਿਚ ਵਾਧਾ ਵੀ ਵਾਪਸ ਲੈਣ ਦੀ ਕੀਤੀ ਮੰਗ
- ਅਕਾਲੀ ਆਗੂ ਕੱਲ੍ਹ ਮੰਡੀਆਂ ਵਿਚ ਜਾ ਕੇ ਖਰੀਦ ਛੇਤੀ ਤੋਂ ਛੇਤੀ ਸ਼ੁਰੂ ਕਰਵਾਉਣਾ ਯਕੀਨੀ ਬਣਾਉਣਗੇ
ਚੰਡੀਗੜ੍ਹ, 9 ਅਪ੍ਰੈਲ 2021 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਨੇ ਕੇਂਦਰ ਵੱਲੋ੍ਹ ਮੜ੍ਹੀ ਜਾ ਰਹੀ ਸਿੱਧੀ ਅਦਾਇਗੀ ਸਕੀਮ ਯਾਨੀ ਡੀ ਬੀ ਟੀ ਦੇ ਮਾਮਲੇ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੁੰ ਹਨੇਰੇ ਵਿਚ ਕਿਉਂ ਰੱਖਿਆ ਤੇ ਪਾਰਟੀ ਨੇ ਇਸ ਮਾਮਲੇ ’ਤੇ ਉਹਨਾਂ ’ਤੇ ਕੇਂਦਰ ਨਾਲ ਮਿਲ ਕੇ ਫਿਕਸ ਮੈਚ ਖੇਡਣ ਦੇ ਦੋਸ਼ ਲਗਾਏ।
ਪਾਰਟੀ ਨੇ ਇਹ ਵੀਮ ੰਗ ਕੀਤੀ ਕਿ ਖਾਦਾਂ ਦੀਆਂ ਕੀਮਤਾਂ ਵਿਚ ਕੀਤਾ ਗਿਆ 50 ਫੀਸਦੀ ਵਾਧਾ ਤੁਰੰਤ ਵਾਪਸ ਲਿਆ ਜਾਵੇ ਅ ਤੇ ਇਸਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹਨਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਸ਼ਾਂਤੀਪੂਰਨ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਜ਼ਾ ਦੇਣ ਵੱਲ ਸੇਧਤ ਕਦਮ ਦਾ ਜ਼ੋਰਦਾਰ ਵਿਰੋਧ ਕਿਉਂ ਨਹੀਂ ਕੀਤਾ ?
ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸੀਨੀਅਰ ਪਾਰਟੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ ਤੇ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਡੀ ਬੀ ਟੀ ਸਕੀਮ ਦਾ ਵਿਰੋਧ ਕਰਨ ਦਾ ਵੱਡਾ ਡਰਾਮਾ ਕੀਤਾ ਜਿਸ ਤਹਿਤ ਹਾਲ ਹੀ ਵਿਚ ਆੜ੍ਹਤੀਆਂ ਨਾਲ ਕੀਤੀ ਇਕ ਮੀਟਿੰਗ ਵਿਚ ਐਲਾਨ ਕੀਤਾ ਸੀ ਕਿ ਭਾਵੇਂ ਜੋ ਮਰਜ਼ੀ ਹੋ ਜਾਵੇ ਕਿਸਾਨਾਂ ਨੁੰ ਅਦਾਇਗੀ ਆੜ੍ਹਤੀਆਂ ਰਾਹੀਂ ਹੀ ਹੋਵੇਗੀ। ਉਹਨਾਂ ਕਿਹਾ ਕਿ ਦੂਜੇ ਪਾਸੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਕੇਂਦਰ ਨਾਲ ਮੀਟਿੰਗ ਕਰਨ ਗਈ ਮੰਤਰੀਆਂ ਦੀ ਟੀਮ ਨੇ ਮੰਤਰੀ ਪਿਯੂਸ਼ ਗੋਇਲ ਨਾਲ ਕੱਲ੍ਹ ਮੀਟਿੰਗ ਵਿਚ ਕੇਂਦਰ ਅੱਗੇ ਸਿੱਧਾ ਹੀ ਆਤਮ ਸਮਰਪਣ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਕਾਂਗਰਸ ਸਰਕਾਰ ਆਉਂਦੇ ਹਾੜੀ ਸੀਜ਼ਨ ਤੋਂ ਇਹ ਸਕੀਮ ਲਾਗੂ ਕਰਨ ਲਈ ਲਿਖਤੀ ਭਰੋਸਾ ਦਿੱਤਾ ਸੀ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਸਰਕਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਡਰਾਮਾ ਉਸੇ ਤਰੀਕੇ ਕੀਤਾ ਜਿਵੇਂ ਕਾਂਗਰਸ ਨੇ 2018 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਝੁਠੇ ਵਾਅਦੇ ਕਰ ਕੇ ਸਮਾਜ ਦੇ ਸਾਰੇ ਵਰਗਾਂ ਨੂੰ ਮੂਰਖ ਬਣਾਇਆ ਤੇ ਧੋਖਾ ਦਿੱਤਾ ਸੀ।
ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਨਵੀਂ ਡੀ ਬੀ ਟੀ ਸਕੀਮ ਲਾਗੂ ਹੋਣ ਨਾਲ ਸਮਾਜਿਕ ਤਲਬੀ ਵਧੇਗੀ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤਿਆਂ ਵਿਚ ਜ਼ਹਿਰ ਘੁਲ ਜਾਵੇਗਾ ਤੇ ਇਸ ਨਾਲ ਠੇਕੇ ’ਤੇ ਜ਼ਮੀਨਾਂ ਲੈਣ ਵਾਲਿਆਂ ਲਈ ਹੋਰ ਮੁਸ਼ਕਿਲਾਂ ਖੜ੍ਹੀਆਂ ਹੋ ਜਾਣਗੀਆਂ।
ਅਕਾਲੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਉਹਨਾਂ ਦੀ ਚੋਟੀ ਦੀ ਲੀਡਰਸ਼ਿਪ ਕੱਲ੍ਹ ਮੰਡੀਆਂ ਵਿਚ ਜਾਵੇਗੀ ਅਤੇ ਯਕੀਨੀ ਬਣਾਏਗੀ ਕਿ ਖਰੀਦ ਛੇਤੀ ਤੋਂ ਛੇਤੀ ਸ਼ੁਰੂ ਹੋਵੇ ਅਤੇ ਕਿਸਾਨਾਂ ਦੇ ਹੱਕ ਸੁਰੱਖਿਅਤ ਰਹਿਣ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਕਿਸਾਨਾਂ ਨੁੰ ਮੰਡੀਆਂ ਵਿਚ ਆਪਣੀਆਂ ਜਿਣਸਾਂ ਲਾਹੁਣ ਲਈਂ ਦਿੱਤੀਆਂ ਜਾ ਰਹੀਆਂ ਅਤੇ ਮੰਡੀਆਂ ਵਿਚ ਬਾਰਦਾਨਾਂ ਵੀ ਨਹੀਂ ਪੁੱਜਾ। ਉਹਨਾਂ ਕਿਹਾ ਕਿ ਅਕਾਲੀ ਦਲ ਰਾਜਸਥਾਨ, ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਕਣਕ ਲਿਆ ਰਹੇ ਟਰੱਕਾਂ ਦਾ ਘਿਰਾਓ ਵੀ ਕਰੇਗਾ ਤੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਜੋ ਇਸ ਭ੍ਰਿਸ਼ਟ ਕੰਮ ਵਿਚ ਲੱਗੇ ਹਨ।
ਜਥੇਦਾਰ ਤੋਤਾ ਸਿੰਘ ਤੇ ਸ੍ਰੀ ਸਿਕੰਦਰ ਸਿੰਘ ਮਲੂਕਾ ਸਮੇਤ ਅਕਾਲੀ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਸੰਘਵਾਦ ਦੇ ਸਿਧਾਂਤ ’ਤੇ ਪਹਿਰਾ ਨਾ ਦੇਣ ਤੇ ਕੇਂਦਰ ਨੁੰ ਰਾਜਾਂ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਆਗਿਆ ਦੇ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸੂਬੇ ਨੁੰ ਪੇਂਡੂ ਵਿਕਾਸ ਫੰਡ ਦੇ 800 ਕਰੋੜ ਰੁਪਏ ਦੇ ਬਕਾਏ ਨਹੀਂ ਦੇ ਰਿਹਾ ਤੇ ਟੈਕਸ ਵੀ 3 ਤੋਂ ਘਟਾ ਕੇ 1 ਫੀਸਦੀ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਟੈਕਸ ਲਾਉਣ ਲਈ ਸੂਬਿਆਂ ਨੂੰ ਪੂਰਾ ਅਧਿਕਾਰ ਹੈ ਤੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਚੁੱਕਿਆ ਹੀ ਨਹੀਂ।
ਅਕਾਲੀ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ’ਤੇ ਬੁਨਿਆਦੀ ਢਾਂਚਾ ਸੈਸ ਵਾਪਸ ਲਿਆ ਜਾਵੇ ਅਤੇ ਪੈਟਰੋਲੀਅਮ ਵਸਤਾਂ ’ਤੇ ਵੈਟ ਘਟਾਇਆ ਜਾਵੇ। ਉਹਨਾਂ ਨੇ ਅਸ਼ਟਾਮ ਫੀਸ ਵਿਚ ਕੀਤਾ ਗਿਆ ਵਾਧਾ ਵੀ ਵਾਪਸ ਲੈਣ ਦੀ ਮੰਗ ਕੀਤੀ।