ਚੰਡੀਗੜ੍ਹ, 10 ਅਪ੍ਰੈਲ 2021 – ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੁਆਰਾ ਕੋਟਕਪੂਰਾ ਸਬੰਧ ‘ਚ ਬਣਾਈ ਗਈ ਕਮੇਟੀ ਨੂੰ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਬਣਾਈ ਜਾਵੇ। ਆਈ. ਪੀ .ਐੱਸ .ਅਫ਼ਸਰ ਕੁੰਵਰ ਵਿਜੇ ਪ੍ਰਤਾਪ ਨੂੰ ਸ਼ਾਮਿਲ ਨਾ ਕੀਤਾ ਜਾਵੇ। ਸਾਲ 2015 ਦੇ ਸਮੇਂ ਦੇ ਕੋਟਕਪੂਰਾ ਦੇ ਐਸਐਚਓ ਗੁਰਦੀਪ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਫੈਸਲਾ ਸੁਣਾਇਆ।
ਕੋਟਕਪੂਰਾ ਬਹਿਬਲ ਕਲਾਂ ਮਾਮਲੇ ਵਿਚ ਕੁਵੰਰ ਵਿਜੇ ਪ੍ਰਤਾਪ ਦੀ ਐਸਆਈਟੀ ਵਲੋ ਜਾਂਚ ਕੀਤੀ ਜਾ ਰਹੀ ਸੀ। ਦੱਸ ਦਈਏ ਕਿ ਕੁਵੰਰ ਵਿਜੇ ਪ੍ਰਤਾਪ ਵਲੋਂ ਕੋਟਕਪੂਰਾ ਗੋਲੀਕਾਂਡ ‘ਚ ਆਪਣੀ ਜਾਂਚ ਪੂਰੀ ਕਰਨ ਤੋਂ ਬਾਅਦ ਰਿਪੋਰਟ ਪੇਸ਼ ਕੀਤੀ ਗਈ, ਜਿਸ ‘ਚ ਉਨ੍ਹਾਂ ਨੇ ਕਈ ਅਹਿਮ ਖੁਲਾਸੇ ਕੀਤੇ ਸੀ। ਪਰ ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਮਾਮਲੇ ‘ਚ ਕੁੰਵਰ ਵਿਜੇ ਪ੍ਰਤਾਪ ਦੀ SIT ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ।