ਨਵੀਂ ਦਿੱਲੀ, 10 ਅਪ੍ਰੈਲ 2021 – ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐਸ ਐਸ) ਮੁਖੀ ਮੋਹਨ ਭਾਗਵਤ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੂੰ ਨਾਗਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੰਘ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਭਾਗਵਤ ਨੂੰ ਹਸਪਤਾਲ ਦੇ ਕੋਵਿਡ -19 ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਭਾਗਵਤ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।