ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

  • ਆਪਣੇ 80 ਸਾਲ ਦੇ ਪੁੱਤਰ ਅਤੇ ਪਰਿਵਾਰ ਸਮੇਤ ਕਰਵਾਇਆ ਟੀਕਾਕਰਨ
  • ਹਰੇਕ ਯੋਗ ਵਿਅਕਤੀ ਨੂੰ ਟੀਕਾਕਰਨ ਕਰਾਉਣ ਅਤੇ ਬਚਾਅ ਹਦਾਇਤਾਂ ਦੀ ਪਾਲਣਾ ਕਰਨ ਦੀ ਦਿੱਤੀ ਨਸੀਹਤ

ਚੰਡੀਗੜ੍ਹ/ਮੋਗਾ, 11 ਅਪ੍ਰੈਲ 2021 – ਵਿਸ਼ਵ ਭਰ ਵਿੱਚ ਫੈਲੀ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜੋਰਾਂ ਉੱਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਉੱਤੇ ਪੰਜਾਬ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਨੂੰ ਜਿੱਥੇ ਪੜੇ ਲਿਖੇ ਅਤੇ ਸੂਝਵਾਨ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਅਗਿਆਨਤਾ ਦੇ ਪ੍ਰਭਾਵ ਹੇਠ ਕੁਝ ਲੋਕ ਇਸ ਟੀਕਾਕਰਨ ਬਾਰੇ ਵਹਿਮ ਭਰਮ ਅਤੇ ਭੁਲੇਖੇ ਪੈਦਾ ਕਰ ਰਹੇ ਹਨ।

ਅਜਿਹੇ ਮੌਕੇ ਉੱਤੇ ਸਹਿਰ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਜਿਥੇ ਖੁਦ ਟੀਕਾਕਰਨ ਕਰਵਾਇਆ ਹੈ ਉਥੇ ਹੀ ਉਸਦੇ 80 ਸਾਲਾਂ ਦੇ ਪੁੱਤਰ ਅਤੇ ਪੂਰੇ ਪਰਿਵਾਰ ਨੇ ਵੀ ਲੋਕਾਂ ਵਿਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ।

ਮਾਤਾ ਕਰਤਾਰ ਕੌਰ ਭਾਵੇਂਕਿ ਪਿੰਡ ਭਿੰਡਰ ਖੁਰਦ ਨਾਲ ਸਬੰਧ ਰੱਖਦੀ ਹੈ ਪਰ ਹੁਣ ਉਹ ਆਪਣੇ ਪੁੱਤਰ ਹਰਪਿੰਦਰ ਸਿੰਘ ਕੋਲ ਮੋਗਾ ਵਿਖੇ ਰਹਿ ਰਹੀ ਹੈ। ਬੀਤੇ ਦਿਨੀਂ ਮਾਤਾ ਨੇ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ 3 ਵਿੱਚ ਲੱਗੇ ਕੈਂਪ ਵਿੱਚ ਟੀਕਾਕਰਨ ਕਰਵਾਇਆ। ਇਹ ਕੈਂਪ ਉਹਨਾਂ ਦੀ ਦੋਹਤੇ ਅਤੇ ਸਾਬਕਾ ਕੌਂਸਲਰ ਸ੍ਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 188 ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਮੌਜੂਦਾ ਸਮੇਂ ਸ੍ਰ ਮਨਜੀਤ ਸਿੰਘ ਮਾਨ ਦੀ ਪਤਨੀ ਅਮਨਪ੍ਰੀਤ ਕੌਰ ਮਾਨ ਵਾਰਡ ਨੰਬਰ 3 ਦੀ ਕੌਂਸਲਰ ਹੈ।

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਰਤਾਰ ਕੌਰ ਨੇ ਆਪਣੀ ਇੱਛਾ ਅਤੇ ਦਿ੍ਰੜ ਸਕਤੀ ਦੇ ਬਲ ਉੱਤੇ ਟੀਕਾਕਰਨ ਕਰਵਾਇਆ ਹੈ। ਉਹਨਾਂ ਨੂੰ ਕਿਸੇ ਨੇ ਵੀ ਦਬਾਅ ਨਹੀਂ ਪਾਇਆ ਸੀ। ਮਾਤਾ ਕਰਤਾਰ ਕੌਰ ਦੀ ਇਹ ਸੋਚ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਕਰਾਉਣਾ ਲਾਜਮੀ ਹੈ। ਮਾਤਾ ਕਰਤਾਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲੇ ਕੁਝ ਲੋਕਾਂ ਦੀ ਟੀਕੇ ਲਈ ਵਾਰੀ ਨਹੀਂ ਵੀ ਆਈ ਹੈ ਤਾਂ ਉਹਨਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਟੀਕਾ ਲਗਵਾਉਣ ਤੋਂ ਬਾਅਦ ਨਾ ਤਾਂ ਬੁਖ਼ਾਰ ਹੋਇਆ ਅਤੇ ਨਾ ਹੀ ਕੋਈ ਹੋਰ ਸਮੱਸਿਆ ਪੇਸ਼ ਆਈ ਹੈ। ਉਹਨਾਂ ਕਿਹਾ ਕਿ ਇੱਕ ਤੰਦਰੁਸਤ ਵਿਅਕਤੀ ਨੂੰ ਤਾਂ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਆਉਣ ਦਾ ਕੋਈ ਡਰ ਹੀ ਨਹੀਂ ਹੈ।

ਮਾਤਾ ਕਰਤਾਰ ਕੌਰ ਦੇ ਇਸ ਜਜਬੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਤਰਾਂ ਦੇ ਭਰਮ ਭੁਲੇਖੇ ਨੂੰ ਪਾਸੇ ਉੱਤੇ ਰੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਾਉਣ। ਉਹਨਾਂ ਕਿਹਾ ਕਿ ਇਹ ਟੀਕਾਕਰਨ ਸਿਵਲ ਹਸਪਤਾਲ ਮੋਗਾ, ਸਾਰੀਆਂ ਸੀ ਐੱਚ ਸੀਜ਼, 91 ਹੈਲਥ ਵੈਲਨੈਸ ਸੈਂਟਰਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਵਿਸੇਸ ਕੈਂਪ ਵੀ ਲਗਾਏ ਜਾ ਰਹੇ ਹਨ। ਜਿਹਨਾਂ ਦਾ ਲੋਕਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਸ਼ਹੂਰ ਅਮਰੀਕੀ ਰੈਪਰ ਦੀ ਦਿਲ ਦਾ ਦੌਰਾ ਪੈਣ ਕਰਨ ਮੌਤ

ਪਾਕਿਸਤਾਨ ਜਾਣ ਵਾਲੇ ਜਥੇ ’ਚ ਸ਼ਾਮਲ 5 ਸ਼ਰਧਾਲੂਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ