ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ

  • ਕਿਹਾ ਕਿ ਕਿਸਾਨ ਅੰਦੋਲਨ ਵਿਚ ਭਾਗ ਲੈਣ ਵਾਲੇ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ
  • ਮੁੰਡੀ ਸਿਧਾਣਾਂ ਨੂੰ ਅਗਵਾ ਕਰ ਕੇ ਤਸੀਹੇ ਦੇਣ ਵਾਲੀ ਦਿੱਲੀ ਪੁਲਿਸ ਟੀਮ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 11 ਅਪ੍ਰੈਲ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਪਟਿਆਲਾ ਵਿਚ ਇਕ ਨੌਜਵਾਨਾਂ ਨੁੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਵਿਚ ਭਾਗ ਲੈਣ ਵਾਲੇ ਸੂਬੇ ਦੇ ਨੌਜਵਾਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਤਰੀਕੇ ਦਿੱਲੀ ਪੁਲਿਸ ਦੇ ਅਮਲੇ ਨੇ ਲੱਖਾਸਿਧਾਣਾਂ ਜੋ ਕਿ 26 ਜਨਵਰੀ ਨੁੰ ਲਾਲ ਕਿਲ੍ਹੇ ’ਤੇ ਵਾਪਰੇ ਘਟਨਾਕ੍ਰਮ ਵਿਚ ਲੋੜੀਂਦੀ ਹੈ, ਦੇ ਭਰਾ ਮੁੰਡੀ ਸਿਧਾਣਾ ਨੂੰ ਅਗਵਾ ਕੀਤਾ ਤੇ ਬੇਰਹਿਮੀ ਨਾਲ ਕੁੱਟਿਆ, ਉਹ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਦੇ ਹਾਂ ਕਿ ਉਹ ਦਿੱਲੀ ਪੁਲਿਸ ਨੁੰ ਅਜਿਹੀਆਂ ਕਾਰਵਾਈ ਕਰਨ ਦੀ ਆਗਿਆ ਕਿਉਂ ਦੇ ਰਹੇ ਹਨ ? ਉਹਨਾਂ ਕਿਹਾ ਕਿ ਦਿੱਲੀ ਪੁਲਿਸ ਦਾ ਪੰਜਾਬ ਵਿਚ ਕੋਈ ਅਧਿਕਾਰ ਖੇਤਰ ਨਹੀਂ ਹੈ ਪਰ ਕੈਪਟਨ ਅਮਰਿੰਦਰ ਸਿੰਘ ਉਸਨੂੰ ਸੂਬੇ ਵਿਚ ਬਿਨਾਂ ਰੋਕ ਟੋਕ ਛਾਮੇ ਮਾਰਨ ਤੇ ਨਜਾਇਜ਼ ਦੋਸ਼ਾਂ ’ਤੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇ ਰਹੇ ਹਨ। ਉਹਨਾਂ ਕਿਹਾ ਕਿ ਇਹ ਤੁਰੰਤ ਬੰਦ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਗੇ ਇਸ ਕਦਮ ਨਾ ਝੁਕਣ ਲਈ ਆਖਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਤੁਸੀਂ ਪੰਜਾਬੀਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਰ ਮਾਮਲੇ ’ਤੇ ਭਾਜਪਾ ਨਾਲ ਫਿਕਸ ਮੈਚ ਖੇਡਿਆ ਹੈ। ਅਸੀਂ ਵੇਖਿਆ ਹੈ ਕਿ ਕਿਵੇਂ ਤੁਸੀਂ ਸੂਬੇ ਦੇ ਅਧਿਕਾਰ ਕੇਂਦਰ ਅੱਗੇ ਸਰੰਡਰ ਕਰ ਦਿੱਤੇ। ਹੁਦ ਤੁਸੀਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੂਬੇ ਦੇ ਨੌਜਵਾਨਾਂ ਨੂੰ ਸਜ਼ਾਵਾਂ ਦੇਣ ਦੀ ਸਾਜ਼ਿਸ਼ ਵਿਚ ਭਾਈਵਾਲ ਬਣ ਰਹੇ ਹੋ। ਉਹਨਾਂ ਕਿਹਾ ਕਿ ਤੁਹਾਨੂੰ ਦਿੱਲੀ ਪੁਲਿਸ ਨੂੰ ਸਾਡੇ ਸੈਂਕੜੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਆਗਿਆ ਨਹੀਂ ਦੇਣੀ ਚਾਹੀਦੀ ਹੈ ਤੇ ਨਾ ਹੀ ਤੁਸੀਂ ਨੌਜਵਾਨਾਂ ’ਤੇ ਅੰਨਾ ਤਸ਼ੱਦਦ ਢਾਹੇ ਜਾਣ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਸਕਦੇ ਹੋ।

ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਤੁਸੀਂ ਸੂਬੇ ਦੇ ਨੌਜਵਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਡਟੋ ਅਤੇ ਮੁੰਡੀ ਸਿਧਾਛਾਂ ਨੁੰ ਅਗਵਾ ਕਰ ਉਸ ’ਤੇ ਤਸ਼ੱਦਦ ਢਾਹੁਣ ਵਾਲੀ ਦਿੱਲੀ ਪੁਲਿਸ ਦੀ ਟੀਮ ਖਿਲਾਫ ਐਫ ਆਈ ਆਰ ਦਰਜ ਕਰੋ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

ਕੈਪਟਨ ਅਮਰਿੰਦਰ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਲਾਇਆ