ਚੰਡੀਗੜ੍ਹ, 14 ਅਪ੍ਰੈਲ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਬਾਰੀ ਘਟਨਾ ਦੀ ਜਾਂਚ ਕਰਨ ਵਾਲੇ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਿੱਤਾ ਅਸਤੀਫਾ ਨਾ ਮਨਜ਼ੂਰ ਕਰਨ ਤੋਂ ਕੁਝ ਘੰਟੇ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇੱਕ ਪੋਸਟ ਪਾਈ ਹੈ ਕਿ ਜਿਸ ਤੋਂ ਜਾਹਰ ਹੁੰਦਾ ਹੈ ਕਿ ਉਹ ਹੁਣ ਵੀ ਆਪਣਾ ਅਹੁਦਾ ਛੱਡਣ ‘ਤੇ ਅੜ੍ਹੇ ਹੋਏ ਹਨ ਅਤੇ ਉਹਨਾਂ ਨੇ ਸਪਸ਼ਟ ਕਰ ਦਿੱਤਾ ਹੈ ਸਮਾਜ ਦੀ ਸੇਵਾ ਕਰਦੇ ਰਹਿਣਗੇ ਪਰ ਇਕ ਆਈ ਪੀ ਐਸ ਅਫਸਰ ਵਜੋਂ ਨਹੀਂ।
ਉਹਨਾਂ ਆਪਣੀ ਫੇਸੁੱਕ ਪੋਸਟ ਜੋ 13 ਅਪ੍ਰੈਲ ਨੂੰ ਰਾਤ 10.30 ਵਜੇ ਦੇਕਰੀਬ ਪਾਈਹੈ ਵਿਚ ਇਹ ਗੱਲ ਕਹੀ ਹੈ। ਜਿਸ ‘ਚ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ….
“ਮੈਂ ਆਪਣਾ ਕੰਮ ਕੀਤਾ…… ਕੋਈ ਅਫਸੋਸ ਨਹੀਂ…..
ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਇਸ ਮੁੱਦੇ ਨੂੰ ਗਲੈਮਰਸ ਨਾ ਬਣਾਓ ਜਾਂ ਰਾਜਨੀਤੀ ਨਾ ਕਰੋ….
ਮੇਰੀ ਰਿਪੋਰਟ ਤੇ ਚਾਰਜਸ਼ੀਟ ਦਾ ਹਰ ਇੱਕ ਸ਼ਬਦ ਆਪਣੇ ਆਪ ਵਿੱਚ ਸਬੂਤ ਹੈ….
ਇਸ ਨੂੰ ਕਿਸੇ ਵੀ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ….
ਦੋਸ਼ੀ ਮਨ ਸੱਚ ਦੇ ਸ਼ੀਸ਼ੇ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਕਰ ਸਕਦਾ….
ਮੈਂ ਅੰਤਮ ਫੈਸਲੇ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ’ਚ ਅਪੀਲ ਦਾਇਰ ਕੀਤੀ ਹੈ; ਮੇਰੀ ਸੂਝ ਤੇ ਕਾਨੂੰਨ ਦੇ ਗਿਆਨ ਅਨੁਸਾਰ ਸਭ ਤੋਂ ਉੱਤਮ ਅਦਾਲਤ।
ਪੜ੍ਹੋ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੋਸਟ ਪਾ ਕੇ ਕੀ ਕਿਹਾ ਗਿਆ…