ਅਰੋੜਾ ਵੱਲੋਂ ਵਿਭਾਗ ਦੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 15 ਅਪ੍ਰੈਲ 2021 – ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਭਾਗ ਨੂੰ ਆਪਣੇ ਵੱਖ-ਵੱਖ ਦਫਤਰਾਂ ਅਤੇ ਕਾਰਪੋਰੇਸ਼ਨਾਂ ਦੇ ਸਾਰੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਸੂਬਾ ਵਾਸੀਆਂ ਦੇ ਜੀਵਨ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਂਮਾਰੀ ਦੇ ਸੰਕਟ ਨਾਲ ਨਜਿੱਠਣ ਲਈ ਲਈ ਬਹੁ-ਪੱਖੀ ਅਤੇ ਅੰਤਰ-ਵਿਭਾਗੀ ਪਹੁੰਚ ਅਪਣਾਈ ਹੈ।

ਗੌਰਤਲਬ ਹੈ ਕਿ ਵਿਭਾਗ ਨੇ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿਚ ਉਦਯੋਗਿਕ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਸਮੂਹਕ ਟੀਕਾਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਹਨ ਜਿਸ ਤਹਿਤ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਤਕਰੀਬਨ ਦੋ ਸੌ ਕਰਮਚਾਰੀ ਪਹਿਲਾਂ ਹੀ ਟੀਕਾ ਲਗਵਾ ਚੁੱਕੇ ਹਨ।

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਹ ਵਿਸ਼ੇਸ਼ ਟੀਕਾਕਰਨ ਮੁਹਿੰਮਾਂ ਰਾਜ ਦੇ ਉਦਯੋਗਿਕ ਫੋਕਲ ਪੁਆਇੰਟਾਂ, ਉਦਯੋਗਿਕ ਖੇਤਰਾਂ ਅਤੇ ਵੱਡੇ ਉਦਯੋਗਿਕ ਕਾਰੋਬਾਰਾਂ ਦੇ ਸਥਾਨਾਂ `ਤੇ ਆਯੋਜਿਤ ਕੀਤੀਆਂ ਗਈਆਂ ਹਨ ਜਿਸ ਤਹਿਤ ਇਨ੍ਹਾਂ ਮੁਹਿੰਮਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 53,905 ਉਦਯੋਗਿਕ ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ ਹੈ।

ਸੂਬੇ ਵਿਚ ਉਦਯੋਗਿਕ ਵਿਕਾਸ ਅਤੇ ਕੋਵਿਡ ਮਹਾਂਮਾਰੀ ਦੇ ਸੰਕਟ ਨੂੰ ਧਿਆਨ ਵਿਚ ਰੱਖਦਿਆਂ ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਉਦਯੋਗ ਦੇ ਸਟਾਫ਼ ਅਤੇ ਵਰਕਰਾਂ ਦਾ ਟੀਕਾਕਰਨ ਕਰਨ ਲਈ ਨਿਰਦੇਸ਼ ਦਿੱਤੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਏਗੀ ਕਾਂਗਰਸ ਸਰਕਾਰ- ਸੁਨੀਲ ਜਾਖੜ

Captain Amarinder Singh

ਕੈਪਟਨ ਵੱਲੋਂ ਪੰਜਾਬ ਨੂੰ ਸੂਖਮ, ਲਘੂ ਤੇ ਮੱਧਮ ਦਰਜੇ ਦੇ ਉਦਯੋਗਾਂ ਲਈ ਆਲਮੀ ਪੱਧਰ ਦਾ ਆਦਰਸ਼ ਵਪਾਰਕ ਸਥਾਨ ਬਣਾਉਣ ਹਿੱਤ ਅਹਿਮ ਸੁਧਾਰਾਂ ਦੀ ਸ਼ੁਰੂਆਤ