ਪੰਜਾਬ ‘ਚ ਆਉਂਦੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 16 ਅਪ੍ਰੈਲ 2021 – ਉੱਤਰ ਭਾਰਤ ਵਿੱਚ ਲਗਾਤਾਰ ਮੌਸਮ ‘ਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਬੀਤੇ ਇਕ ਹਫਤੇ ਦੇ ਦੌਰਾਨ ਪੰਜਾਬ ਭਰ ਦੇ ਵਿੱਚ ਲੋਕਾਂ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਦਿਨਾਂ ਦੌਰਾਨ ਗਰਮ ਹਵਾਵਾਂ ਵੀ ਚਲਦੀਆਂ ਰਹੀਆਂ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਸੂਬੇ ਵਿੱਚ 16 ਅਪ੍ਰੈਲ ਤੋਂ ਲੈ ਕੇ 18 ਅਪ੍ਰੈਲ ਤੱਕ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਮੌਸਮ ਚ ਕਾਫੀ ਤਬਦੀਲੀ ਆਵੇਗੀ ਅਤੇ ਜੋ ਬੀਤੇ ਕਈ ਦਿਨਾਂ ਤੋਂ ਲਗਾਤਾਰ ਗਰਮ ਹਵਾਵਾਂ ਚੱਲ ਰਹੀਆਂ ਸਨ, ਉਸ ਤੋਂ ਵੀ ਲੋਕਾਂ ਨੂੰ ਥੋੜ੍ਹੀ ਬਹੁਤ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਪਰ ਇਸ ਦੌਰਾਨ ਕਿਸਾਨ ਇਹ ਖਾਸ ਧਿਆਨ ਰੱਖਣ ਕਿ ਉਹ ਇਨ੍ਹਾਂ ਦਿਨਾਂ ਚ ਕਣਕ ਦੀ ਵਾਢੀ ਨਾ ਕਰਨ ਕਿਉਂਕਿ ਖੇਤ ‘ਚ ਕੱਟੀ ਹੋਈ ਕਣਕ ਦਾ ਖੜ੍ਹੀ ਫ਼ਸਲ ਨਾਲੋਂ ਵੱਧ ਨੁਕਸਾਨ ਹੁੰਦਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਵਿਗਿਆਨੀ ਡਾ ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਬੀਤੇ ਦਿਨਾਂ ਵਿਚ ਲੂ ਚੱਲਣ ਨਾਲ ਪਾਰੀ ਦੇ ਵਿਚ ਵਾਧਾ ਦਰਜ ਕੀਤਾ ਗਿਆ ਅਤੇ ਲੁਧਿਆਣਾ ਵਿੱਚ ਬੀਤੇ ਦਿਨ ਦੇ ਵਿੱਚ ਪਾਰਾ 35 ਡਿਗਰੀ ਤੋਂ ਲੈ ਕੇ 38 ਡਿਗਰੀ ਤਕ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਸਮ ਤੋਂ ਹੁਣ ਆਉਂਦੇ ਦਿਨਾਂ ‘ਚ ਲੋਕਾਂ ਨੂੰ ਨਿਜਾਤ ਮਿਲੇਗੀ। ਪਰ ਕਿਸਾਨਾਂ ਨੂੰ ਜ਼ਰੂਰ ਸੁਚੇਤ ਹੋਣ ਦੀ ਲੋੜ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਸਿਮਰਤ ਬਾਦਲ ਨੂੰ ਹੋਇਆ ਕੋਰੋਨਾ

ਨਿਹੰਗਾਂ ਨੇ ਸਿੱਖ ਨੌਜਵਾਨ ਦੁਕਾਨਦਾਰ ‘ਤੇ ਕੀਤਾ ਹਮਲਾ, ਵੱਢਿਆ ਹੱਥ