ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਚੰਡੀਗੜ੍ਹ, 16 ਅਪ੍ਰੈਲ 2021 – ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 19 ਅਪ੍ਰੈਲ ਤੋਂ 10 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 12 ਮਈ ਰੱਖੀ ਗਈ ਹੈ।

ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਠਿੰਡਾ ‘ਚ ਨੌਜਵਾਨ ਦਾ ਕਤਲ, ਲਾਸ਼ ਖੇਤਾਂ ‘ਚੋਂ ਮਿਲੀ

ਅੰਬੇਦਕਰ ਜੈਅੰਤੀ ਨੂੰ ਸਮਰਪਿਤ ਸੰਵਿਧਾਨ ਅਤੇ ਅੰਬੇਦਕਰ ਬਾਰੇ ਕੁਇਜ਼ ਮੁਕਾਬਲਾ ਕਰਵਾਇਆ