ਨਵੀਂ ਦਿੱਲੀ, 17 ਅਪ੍ਰੈਲ 2021 – ਕ੍ਰਾਈਮ ਬ੍ਰਾਂਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ 26 ਜਨਵਰੀ ਦੀ ਹਿੰਸਾ ਨਾਲ ਜੁੜੇ ਇੱਕ ਹੋਰ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਉਸਨੂੰ ਅੱਜ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ।
ਭਾਰਤ ਦੇ ਪੁਰਾਤੱਤਵ ਵਿਭਾਗ ਵੱਲੋਂ ਦਾਇਰ ਕੀਤੀ ਸ਼ਿਕਾਇਤ ਵਿੱਚ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਵਿੱਚ ਦਰਜ ਕੀਤੇ ਕੇਸ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਲਾਲ ਕਿਲ੍ਹੇ ਵਿਚ ਹਿੰਸਾ ਨਾਲ ਜੁੜੇ ਇੱਕ ਪੁਰਾਣੇ ਕੇਸ ਵਿਚ ਤੀਸ ਹਜ਼ਾਰੀ ਕੋਰਟ ਨੇ ਸਿੱਧੂ ਨੂੰ ਜ਼ਮਾਨਤ ਦਿੱਤੀ ਸੀ।