ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 20 ਅਪ੍ਰੈਲ 2021 – ਦਿੱਲੀ ‘ਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 15 ਦਿਨ ਲਈ ਟਲ ਗਈਆਂ ਹਨ। ਜਿਸ ਸੰਬੰਧੀ ਦਿੱਲੀ ਸਰਕਾਰ ਨੇ ਮਨਜ਼ੂਰੀ ਲਈ ਫਾਈਲ ਉੱਪ ਰਾਜਪਾਲ ਕੋਲ ਭੇਜ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪਰੈਲ ਨੂੰ ਹੋਣੀਆਂ ਸੀ ਪਰ ਦਿੱਲੀ ਵਿੱਚ 26 ਅਪਰੈਲ ਤੱਕ ਲੌਕਡਾਊ ਲੱਗ ਗਿਆ ਹੈ।

ਇਥੇ ਹੀ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਜੋ 25 ਅਪਰੈਲ ਨੂੰ ਹੋਣੀਆਂ ਤੈਅ ਹੋਈਆਂ ਹਨ, ਮੁਲਤਵੀ ਨਾ ਕੀਤੀਆਂ ਜਾਣ। ਉਨ੍ਹਾਂ ਕਿਹਾ ਹੈ ਕਿ 25 ਅਪਰੈਲ ਨੂੰ ਗੁਰਦੁਆਰਾ ਕਮੇਟੀ ਦੇ ਵੋਟਰਾਂ ਨੂੰ ਕੋਰੋਨਾ ਦੀਆਂ ਸਾਵਧਾਨੀਆਂ ਵਰਤ ਕੇ ਪੌਲਿੰਗ ਬੂਥ ’ਤੇ ਜਾ ਕੇ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਹੁਲ ਗਾਂਧੀ ਨੂੰ ਹੋਇਆ ਕੋਰੋਨਾ

ਸਿੱਖਿਆ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਹੋਰ ਇੱਕ ਸਾਲ ਜਾਰੀ ਰੱਖਣ ਨੂੰ ਪ੍ਰਵਾਨਗੀ