ਨਵੀਂ ਦਿੱਲੀ , 21 ਅਪ੍ਰੈਲ – ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਕਰ ਦਿੱਤਾ ਹੈ। ਰਾਜ ਸਰਕਾਰਾਂ ਲਈ 400 ਰੁਪਏ ਪ੍ਰਤੀ ਖੁਰਾਕ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ ਪ੍ਰਤੀ ਖੁਰਾਕ ਹੋਵੇਗੀ। ਇਹ ਜਾਣਕਾਰੀ ਸੀਰਮ ਇੰਸਟੀਟਿਊਟ ਆਫ਼ ਇੰਡੀਆ (ਐਸ.ਆਈ.ਆਈ.) ਵਲੋਂ ਸਾਂਝੀ ਕੀਤੀ ਗਈ ਹੈ।
ਸੂਬਾ ਸਰਕਾਰਾਂ ਇਨ੍ਹਾਂ ਦਵਾਈਆਂ ਨੂੰ 400 ਰੁਪਏ ਪ੍ਰਤੀ ਖੁਰਾਕ ਦੀ ਦਰ ਨਾਲ ਖਰੀਦ ਸਕਣਗੀਆਂ। ਜਦੋਂਕਿ ਨਿੱਜੀ ਹਸਪਤਾਲਾਂ ਵਿੱਚ ਇੱਕ ਖੁਰਾਕ ਲਈ 600 ਰੁਪਏ ਦੇਣੇ ਪੈਣਗੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਇਹ 150 ਰੁਪਏ ਪ੍ਰਤੀ ਖੁਰਾਕ ਮਿਲਦੀ ਰਹੇਗੀ। ਕੰਪਨੀ ਨੇ ਇਨ੍ਹਾਂ ਕੀਮਤਾਂ ਦਾ ਐਲਾਨ ਕੀਤਾ ਹੈ।