ਅੰਮ੍ਰਿਤਸਰ, 22 ਅਪ੍ਰੈਲ 2021 – ਖ਼ਾਲਸਾ ਸਾਜਨਾ ਦਿਵਸ ਮੌਕੇ 10 ਦਿਨਾਂ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਵਾਪਸ ਪਰਤੇ ਯਾਤਰੂਆਂ ਦੀ ਅਟਾਰੀ ਵਿਚ ਕੋਰੋਨਾ ਦੀ ਕੀਤੀ ਗਈ ਰੈਪਿਡ ਜਾਂਚ 100 ਤੋਂ ਜ਼ਿਆਦਾ ਸ਼ਰਧਾਲੂਆਂ ਦੀ ਕੋਰੋਨਾ ਰਪਿੋਰਟ ਪਾਜ਼ਿਟਿਵ ਆਈ ਹੈ। ਮਿਲੀ ਜਾਣਕਾਰੀ ਤੱਕ ਅਜੇ ਤੱਕ 103 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਬਾਰੇ ਪੁਸ਼ਟੀ ਕੀਤੀ ਜਾ ਚੁੱਕੀ ਹੈ।
ਇਸ ਤੋਂ ਬਿਨਾਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਅਜੇ ਤੱਕ 300 ਦੇ ਕਰੀਬ ਯਾਤਰੂਆਂ ਦੀ ਜਾਂਚ ਹੋਣੀ ਅਜੇ ਬਾਕੀ ਹੈ। ਦੱਸਿਆ ਜਾ ਰਿਹਾ ਹੈ ਕਿ, ਜਿਨ੍ਹਾਂ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਉਨ੍ਹਾਂ ਨੂੰ ਆਪੋ ਆਪਣੇ ਘਰਾਂ ‘ਚ ਅਲਗ-ਥਲਗ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ।