ਸਟੀਲ ਉਦਯੋਗਾਂ ਵਿੱਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਅਰੋੜਾ

  • ਕਿਹਾ, ਸਮੁੱਚਾ ਸਟੀਲ ਉਦਯੋਗ ਬੰਦ ਕਰਨ ਸਬੰਧੀ ਕੋਈ ਨਿਰਦੇਸ਼ ਨਹੀਂ

ਚੰਡੀਗੜ੍ਹ, 25 ਅਪ੍ਰੈਲ 2021 – ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਸਟੀਲ ਉਦਯੋਗ ਵਿੱਚ ਕੁਝ ਅਜਿਹੀਆਂ ਪ੍ਰਕਿਰਿਆਵਾਂ ਹਨ ਜਿੱਥੇ ਆਕਸੀਜਨ ਦੀ ਵਰਤੋਂ ਕੀਤੀ ਜਾਂਦੀ ਹੈ ਸਿਰਫ ਉਹਨਾਂ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਰਾਜ ਵਿੱਚ ਸਟੀਲ ਉਦਯੋਗ ਦੇ ਕੰਮਕਾਜ ਨੂੰ ਬੰਦ ਕਰਨ ਦਾ ਕੋਈ ਨਿਰਦੇਸ਼ ਨਹੀਂ ਹੈ।

ਐਮਰਜੈਂਸੀ ਸਿਹਤ ਸਥਿਤੀ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਕੋਵਿਡ ਦੇ ਮਰੀਜਾਂ ਲਈ ਮੈਡੀਕਲ ਗ੍ਰੇਡ ਆਕਸੀਜਨ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਇਹ ਸੰਕਟਕਾਲੀ ਕਦਮ ਚੁੱਕੇ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਸੂਬਾ ਪੱਧਰ ‘ਤੇ ਇਕ ਕੋਵਿਡ-ਆਕਸੀਜਨ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਆਕਸੀਜਨ ਲਿਆਉਣ-ਲਿਜਾਣ ਵਾਲੇ ਵਾਹਨਾਂ ਦੀ ਆਵਾਜਾਈ ਲਈ ਗ੍ਰੀਨ ਕੋਰੀਡੋਰ ਦੀ ਸਹੂਲਤ ਦਿੱਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਲਈ 147 ਆਕਸੀਜਨ ਕੰਸਨਟ੍ਰੇਟਰਜ਼ ਦਿੱਤੇ : ਮੁੱਖ ਸਕੱਤਰ

ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਦਾ ਮਾਮਲਾ: ਨਿੱਜੀ ਹਸਪਤਾਲ ਦੀ ਅਣਗਹਿਲੀ ਦੇ ਨਾਲ ਹੋਈਆਂ ਮੌਤਾਂ – ਸੋਨੀ