ਪੰਜਾਬ ਸਰਕਾਰ ਵੱਲੋਂ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਚੰਡੀਗੜ੍ਹ, 27 ਅਪ੍ਰੈਲ 2021 – ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪੰਜਾਬ ਰਾਜ ਗੁਦਾਮ ਨਿਗਮ ਵਿਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 28 ਅਪ੍ਰੈਲ ਤੋਂ 20 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 24 ਮਈ ਰੱਖੀ ਗਈ ਹੈ।

ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇ ਕਿਸੇ ਪ੍ਰਾਈਵੇਟ ਸਕੂਲ ਨੇ ਆਪਣੇ ਮੁਲਾਜ਼ਮਾਂ ਦੀ ਤਨਖ਼ਾਹ ਘੱਟ ਦਿੱਤੀ ਜਾਂ ਨਾ ਦਿੱਤੀ ਉਹਦੀ ਖ਼ੈਰ ਨਹੀਂ – ਸਿੰਗਲਾ

ਸੈਨਾ ਦੀ ਪੱਛਮੀ ਕਮਾਂਡ ਵੱਲੋਂ ਬੰਦ ਪਏ ਆਕਸੀਜਨ ਪਲਾਂਟ ਮੁੜ ਕਾਰਜਸ਼ੀਲ ਕਰਨ ਲਈ ਪੰਜਾਬ ਨੂੰ ਮਦਦ ਦੀ ਪੇਸ਼ਕਸ਼