ਕੈਪਟਨ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਅਰਦਾਸ ’ਚ ਸ਼ਾਮਲ ਹੋਣਗੇ

ਚੰਡੀਗੜ੍ਹ, 27 ਅਪ੍ਰੈਲ 2021 – ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ (ਸ਼ਨੀਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਵਰਚੁਅਲ ਤੌਰ ’ਤੇ ਸੰਗਤਾਂ ਨਾਲ ਅਰਦਾਸ ’ਚ ਸ਼ਾਮਲ ਹੋਣਗੇ।

ਇਸ ਇਤਿਹਾਸਕ ਮੌਕੇ ਪੂਰਾ ਦਿਨ ਚੱਲਣ ਵਾਲੇ ਪ੍ਰੋਗਰਾਮਾਂ ਦੇ ਵੇਰਵੇ ਬਿਆਨ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਪੁਰਬ ਸਮਾਗਮ ਸਵੇਰੇ 11 ਵਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਰਿਹਾਇਸ਼ ਤੋਂ ਅਰੰਭ ਹੋਣਗੇ, ਜਿਸ ਦੌਰਾਨ ਭਾਈ ਗੁਰਮੀਤ ਸਿੰਘ ਸ਼ਾਂਤ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਪਿੱਛੋਂ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ 11.45 ਵਜੇ ਸ੍ਰੀ ਅਨੰਦ ਸਾਹਿਬ ਦੇ ਪਾਠ ਹੋਣਗੇ ਅਤੇ ਉਸ ਪਿੱਛੋਂ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ।

ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਸੈਰ ਸਪਾਟਾ ਮੰਤਰੀ ਵੱਲੋਂ ਇਸ ਮੌਕੇ ਦੁਪਹਿਰ 12.05 ਵਜੇ ਆਪਣੀ ਰਿਹਾਇਸ਼ ਤੋਂ ਸੰਬੋਧਨ ਕੀਤਾ ਜਾਵੇਗਾ ਅਤੇ ਉਸ ਪਿੱਛੋਂ 12.10 ਵਜੇ ਮੁੱਖ ਮੰਤਰੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਪਿੱਛੋਂ ਵੱਖੋ-ਵੱਖ ਟੀ.ਵੀ ਚੈਨਲਾਂ/ਡਿਜੀਟਲ ਪਲੈਟਫਾਰਮਾਂ ਉੱਤੇ ਵਿਸ਼ੇਸ਼ ਰੂਪ ਵਿਚ ਗੁਰਬਾਣੀ ਕੀਰਤਨ/ਗੁਰਮਤਿ ਸੰਗੀਤ ਦਾ ਸਿੱਧਾ ਪ੍ਰਸਾਰਨ ਹੋਵੇਗਾ। ਇਸ ਦੇ ਅਰੰਭ ਵਿਚ ਭਾਈ ਮਨਜੀਤ ਸਿੰਘ ਸ਼ਾਂਤ ਅਤੇ ਡਾ. ਨਿਵੇਦਿਤਾ ਉੱਪਲ ਵੱਲੋਂ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਇਸ ਪਿੱਛੋਂ ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਸੁਖਜਿੰਦਰ ਸਿੰਘ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਤਾਰ ਬਲਬੀਰ ਸਿੰਘ ਅਤੇ ਭਾਈ ਬਲਵੰਤ ਸਿੰਘ ਨਾਮਧਾਰੀ ਵੱਲੋਂ ਦੁਪਹਿਰ 12.30 ਤੋਂ ਸ਼ਾਮ 7.30 ਵਜੇ ਤੱਕ ਕੀਰਤਨ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਇਨਾਂ ਇਤਿਹਾਸਕ ਜਸ਼ਨਾਂ ਦੀ ਨਿਗਰਾਨੀ ਲਈ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਵੱਲੋਂ 23 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨ ਵਰਚੁਅਲ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ ਕਿਉਂ ਜੋ ਸੂਬੇ ਵਿਚ ਕੋਵਿਡ ਦੇ ਮਾਮਲਿਆਂ ਵਿਚ ਬੇ-ਤਹਾਸ਼ਾ ਵਾਧਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਵੀ ਲੋਕਾਂ ਨੂੰ ਇਹ ਸਮਾਗਮ ਟੀ.ਵੀ. ਉੱਤੇ ਵੇਖ ਕੇ ਆਪਣੇ ਘਰਾਂ ਤੋਂ ਹੀ ਅਰਦਾਸ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਹੰਗਾਮੀ ਹਾਲਤ ਦੇ ਮੱਦੇਨਜ਼ਰ ਧਾਰਮਿਕ ਥਾਵਾਂ ’ਤੇ ਇਕੱਠ ਨਾ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੀਬੀ ਜਗੀਰ ਕੌਰ ਨੇ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕਰਕੇ ਸਿੱਖ ਕੌਮ ਦੇ ਕੌਮੀ ਮਸਲਿਆਂ ਦੇ ਹੱਲ ਦੀ ਕੀਤੀ ਮੰਗ

ਲੱਖਾ ਸਿਧਾਣਾ ਦੇ ਭਰਾ ਨਾਲ ਦਿੱਲੀ ਪੁਲਿਸ ਵੱਲੋਂ ਅੰਨੀ ਕੁੱਟਮਾਰ ਮਾਮਲੇ ‘ਚ ਪੰਜਾਬ ਨੂੰ ਨੋਟਿਸ ਜਾਰੀ : ਸਿਰਸਾ