ਲੁਧਿਆਣਾ, 28 ਅਪ੍ਰੈਲ 2021 – ਆਪਸੀ ਵਿਵਾਦ ਦੇ ਕਾਰਨ ਪੁਲਿਸ ਮੁਲਾਜ਼ਮਾਂ ਨੇ ਇੱਕ ਦੂਜੇ ਤੇ ਅੱਜ ਫਾਇਰਿੰਗ ਕਰ ਦਿੱਤੀ। ਦੋਵੇਂ ਭਰਾ ਦੱਸੇ ਜਾ ਰਹੇ ਨੇ ਜਿਨ੍ਹਾਂ ਵਿੱਚੋਂ ਇੱਕ ਲੁਧਿਆਣਾ ਕਾਰਪੋਰੇਸ਼ਨ ਵਿੱਚ ਤੈਨਾਤ ਹੈ ਜਦੋਂ ਕਿ ਦੂਜਾ ਥਾਣੇ ਵਿੱਚ ਬਤੌਰ ਏ ਐਸ ਆਈ ਤੈਨਾਤ ਹੈ। ਪੁਰਾਣੀ ਰੰਜਿਸ਼ ਦਾ ਇਹ ਮਾਮਲਾ ਦੱਸਿਆ ਜਾ ਰਿਹਾ ਹੈ, ਜਿਸ ਕਰਕੇ ਇਹ ਫਾਇਰਿੰਗ ਹੋਈ। ਜਿਨ੍ਹਾਂ ‘ਚੋਂ ਇਕ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚ ਗੋਲੀ ਲੱਗਣ ਕਰਕੇ ਉਹ ਜ਼ਖਮੀ ਹੋ ਗਿਆ। ਜਿਸ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਤੇ ਪਹੁੰਚ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੌਕੇ ਤੇ ਪਹੁੰਚੇ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਦੀਪਕ ਪਾਰੇਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਹੀ ਉਹਨਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਸੀ ਕਿ ਦੋ ਭਰਾ ਦੋਵੇਂ ਪੁਲਿਸ ਮੁਲਾਜ਼ਮ ਹਨ ‘ਚ ਆਪਸੀ ਰੰਜਿਸ਼ ਦੇ ਕਰਕੇ ਅੱਜ ਝਗੜਾ ਹੋ ਗਿਆ ਹੈ ਅਤੇ ਇਸ ਦੌਰਾਨ ਇਕ ਪੁਲਸ ਮੁਲਾਜ਼ਮ ਵੱਲੋਂ ਗੋਲੀ ਚਲਾਈ ਗਈ ਹੈ। ਇਹ ਪੂਰੀ ਘਟਨਾ ਪਰਤਾਪਪੁਰ ਵਾਲਾ ਦੇ ਨੇੜੇ ਵਾਪਰੀ ਹੈ। ਇਸ ਵਿੱਚ ਇੱਕ ਪੁਲਿਸ ਮੁਲਾਜਮ ਦੇ ਢਿੱਡ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਡੀਐਮਸੀ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।