ਲੁਧਿਆਣਾ ‘ਚ ਜਿੰਮੀ ਸ਼ੇਰਗਿੱਲ ‘ਤੇ ਹੋਇਆ ਪਰਚਾ, ਪੜ੍ਹੋ ਕਿਉਂ ?

ਲੁਧਿਆਣਾ, 28 ਅਪ੍ਰੈਲ 2021 – ਲੁਧਿਆਣਾ ਦੇ ਕੋਤਵਾਲੀ ਥਾਣਾ ‘ਚ ਕਰਫਿਊ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਖਿਲਾਫ ਕੇਸ ਦਰਜ ਹੋਇਆ ਹੈ। ਇਹ ਮਾਮਲਾ 26 ਅਪ੍ਰੈਲ ਦੀ ਰਾਤ 8 ਵਜੇ ਫਿਲਮ ਦੀ ਸ਼ੂਟਿੰਗ ਕਰਨ ਦਾ ਹੈ। ਪੁਲਿਸ ਨੇ ਜਿੰਮੀ ਸ਼ੇਰਗਿੱਲ ਤੇ ਉਸਦੇ ਸਾਥੀਆਂ ਖਿਲਾਫ ਧਾਰਾ 188. 269 ਐਪੀਡੈਮਿਕ ਐਕਟ ‘ਚ ਕੇਸ ਦਰਜ ਕੀਤਾ ਹੈ।

ਥਾਣਾ ਕੋਤਵਾਲੀ ਦੀ ਪੁਲਿਸ ਨੇ ਆਰੀਆ ਸਕੂਲ ਵਿਚ ਫ਼ਿਲਮ ਦੀ ਸ਼ੂਟਿੰਗ ਦੌਰਾਨ ਕੋਰੋਨਾ ਵਾਇਰਸ ਅਤੇ ਕਰਫ਼ਿਊ ਦੀ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਦੋਸ਼ ਤਹਿਤ ਅਦਾਕਾਰ ਜਿੰਮੀ ਸ਼ੇਰਗਿੱਲ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਜਿੰਮੀ ਸ਼ੇਰਗਿੱਲ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2 ਪੁਲਿਸ ਮੁਲਾਜ਼ਮ ਭਰਾਵਾਂ ਨੇ ਇੱਕ ਦੂਜੇ ‘ਤੇ ਚਲਾਈ ਗੋਲੀ, ਪੜ੍ਹੋ ਕੀ ਹੈ ਮਾਮਲਾ ?

ਬਜ਼ੁਰਗ ਮਾਤਾ ਪਿਤਾ ਵਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੁੱਚਾ ਸਿੰਘ ਲੰਗਾਹ ਨੂੰ ਮਾਫ਼ ਕਰਨ ਦੀ ਅਪੀਲ