ਕੈਪਟਨ ਅਮਰਿੰਦਰ ਵੱਲੋਂ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਸਹੁਰੇ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

  • ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ

ਚੰਡੀਗੜ੍ਹ, 28 ਅਪਰੈਲ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਸਹੁਰਾ ਡਾ. ਰਾਜਬੀਰ ਕੌਸ਼ਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਡਾ.ਕੌਸ਼ਲ ਜੋ 81 ਵਰ੍ਹਿਆਂ ਦੇ ਸਨ, ਅੱਜ ਪੰਚਕੂਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਚਾਰ ਧੀਆਂ ਛੱਡ ਗਏ। ਉਹ ਆਪਣੇ ਜੱਦੀ ਕਸਬਾ ਹੰਢਿਆਇਆ (ਬਰਨਾਲਾ) ਵਿਖੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਸਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਡਾ.ਰਾਜਬੀਰ ਕੌਸ਼ਲ ਦੇ ਦੇਹਾਂਤ ਉਤੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਹਤ ਮੰਤਰੀ ਵੱਲੋਂ ਐਸ.ਐਮ.ਓ. ਪੁਸ਼ਪਿੰਦਰ ਕੁਮਾਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਬੁੱਧਵਾਰ ਨੂੰ ਪੰਜਾਬ ‘ਚ ਕੋਰੋਨਾ ਨੇ ਲਈਆਂ 142 ਜਾਨਾਂ, ਐਕਟਿਵ ਕੇਸਾਂ ਦੀ ਗਿਣਤੀ 50 ਹਜ਼ਾਰ ਨੂੰ ਟੱਪੀ