ਸਿਡਨੀ, 01 ਮਈ 2021 – ਭਾਰਤ ਵਿਚ ਕੋਰੋਨਾ ‘ਚ ਤੇਜ਼ੀ ਨਾਲ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੇਲ੍ਹ ਭੇਜਿਆ ਜਾਵੇਗਾ ਨਾਲ ਹੀ ਜੁਰਮਾਨਾ ਵੀ ਲਗਾਇਆ ਜਾਵੇਗਾ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।