ਨਵੀਂ ਦਿੱਲੀ, 4 ਮਈ – ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਤੇ ਉਨ੍ਹਾਂ ਦੀ ਪਤਨੀ ਮੇਲਿੰਡਾ ਨੇ ਵੱਖ ਹੋਣ ਦਾ ਫ਼ੈਸਲਾ ਲਿਆ ਹੈ। ਦੋਵਾਂ ਨੇ ਵਿਆਹ ਦੇ 27 ਸਾਲ ਬਾਅਦ ਤਲਾਕ ਲੈਣ ਦਾ ਐਲਾਨ ਕੀਤਾ ਹੈ। ਮੇਲਿੰਡਾ ਤੇ ਬਿਲ ਗੇਟਸ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਅਸੀਂ ਆਪਣੇ ਵਿਆਹੁਤਾ ਰਿਸ਼ਤੇ ਨੂੰ ਖਤਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਅਗਲੇ ਪੜਾਅ ‘ਚ ਉਹ ਹੁਣ ਇਕੱਠੇ ਨਹੀਂ ਹੋ ਸਕਦੇ।