ਪੱਛਮੀ ਬੰਗਾਲ, 5 ਮਈ 2021 – ਮਮਤਾ ਬੈਨਰਜੀ ਨੇ ਤੀਸਰੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਅਧਿਕਾਰਤ ਤੌਰ ‘ਤੇ ਮਮਤਾ ਇਕ ਵਾਰ ਫਿਰ ਬੰਗਾਲ ਦੀ ਮੁੱਖ ਮੰਤਰੀ ਬਣ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ।

