ਮਾਨਸਾ , 7 ਮਈ 2021 – ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ. ਸੁਸ਼ਾਂਤ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ਅਤੇ ਅਫ਼ਸਰਸ਼ਾਹੀ ਵਲੋਂ ਸਹਿਯੋਗ ਨਾ ਮਿਲਣ ਕਰ ਕੇ ਉਨ੍ਹਾਂ ਅਜਿਹਾ ਕਦਮ ਚੁੱਕਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਚੰਦ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਸੁਸ਼ਾਂਤ ਸੂਦ ਨੂੰ ਇਸ ਅਹੁਦੇ ਦਾ ਵਾਧੂ ਕਾਰਜ ਭਾਰ ਦਿੱਤਾ ਸੀ। ਸ਼ਹਿਰ ਵਾਸੀਆਂ ਵਿੱਚ ਇਸ ਗੱਲ ਨੂੰ ਲੈ ਕੇ ਚਰਚਾ ਚੱਲ ਪਈ ਹੈ ਕਿ ਜੇਕਰ ਇਸ ਤਰ੍ਹਾਂ ਹੀ ਸਾਰੇ ਡਾਕਟਰ ਦਬਾਅ ਵਿੱਚ ਆ ਕੇ ਅਸਤੀਫ਼ਾ ਦੇਣ ਲੱਗ ਪਏ ਤਾਂ ਕੋਰੋਨਾ ਜਿਹੀ ਬਿਮਾਰੀ ਨੂੰ ਰੋਕਣ ਲਈ ਕੋਣ ਅੱਗੇ ਆਵੇਗਾ।