ਈ-ਸੰਜੀਵਨੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਲੀ ਕੰਸਲਟੇਸ਼ਨ ਓ.ਪੀ.ਡੀ ਸੇਵਾਵਾਂ : ਬਲਬੀਰ ਸਿੱਧੂ

  • ਕੋਈ ਵੀ ਘਰ ਬੈਠਿਆਂ ਆਪਣੇ ਐਂਡ੍ਰਾਇਡ ਮੋਬਾਇਲ ਐਪ ਰਾਹੀਂ ਪ੍ਰਾਪਤ ਕਰ ਸਕਦਾ ਹੈ ਇਹਨਾਂ ਆਨਲਾਈਨ ਸੇਵਾਵਾਂ ਦਾ ਮੁਫਤ ਲਾਭ

ਚੰਡੀਗੜ੍ਹ, 8 ਮਈ 2021 – ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ (ਸੋਮਵਾਰ ਤੋਂ ਸ਼ਨੀਵਾਰ) ਤੱਕ ਈ-ਸੰਜੀਵਨੀ ਓਪੀਡੀ ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਅਤੇ ਮਨੋਵਿਗਿਆਨਕ ਬਿਮਾਰੀਆਂ ਸਬੰਧੀ ਟੈਲੀ-ਕੰਸਲਟੇਸ਼ਨ ਓਪੀਡੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਆਨਲਾਈਨ ਢੰਗ ਨਾਲ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਮਰੀਜਾਂ ਨੂੰ ਉਪਲਬਧ ਕਰਵਾਉਣਾ ਹਸਪਤਾਲਾਂ ਵਿੱਚ ਮਰੀਜਾਂ ਦੀ ਭੀੜ ਨੂੰ ਘਟਾਉਣ ਵਿੱਚ ਮਦਦਗਾਰ ਸਿੱਧ ਹੋਇਆ ਹੈ।

ਸ. ਸਿੱਧੂ ਨੇ ਕਿਹਾ ਕਿ ਪਹਿਲਾਂ ਲੋਕ ਆਪਣੇ ਲੈਪਟਾਪ / ਕੰਪਿਊਟਰ ਉੱਤੇ ਘੱਟੋ ਘੱਟ 2 ਐਮ.ਬੀ.ਪੀ.ਐਸ. ਦੀ ਸੀਮਤ ਇੰਟਰਨੈਟ ਸਪੀਡ ਕਾਰਨ ਈ- ਸੰਜੀਵਨੀ ਓਪੀਡੀ ਸੇਵਾਵਾਂ ਦਾ ਲਾਭ ਲੈਣ ਵਿੱਚ ਮੁਸਕਲਾਂ ਦਾ ਸਾਹਮਣਾ ਕਰ ਰਹੇ ਸਨ, ਪਰ ਹੁਣ ਐਂਡਰਾਇਡ ਮੋਬਾਈਲ ਐਪ ਵੀ ਮਰੀਜਾਂ ਲਈ ਉਪਲਬਧ ਹੈ, ਇਸ ਲਈ ਹੁਣ ਲੈਪਟਾਪ / ਕੰਪਿਊਟਰ ‘ਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ। ਉਹ ਸਿੱਧੇ ਆਪਣੇ ਸਮਾਰਟਫੋਨ ਦੀ ਵਰਤੋਂ ਕਰਕੇ ਟੈਲੀ ਕੰਨਸਲਟੇਸ਼ਨ ਦਾ ਲਾਭ ਲੈ ਸਕਦੇ ਹਨ। ਉਨਾਂ ਕਿਹਾ ਕਿ ਈ-ਸੰਜੀਵਨੀ ਓਪੀਡੀ ਮੋਬਾਈਲ ਐਪ ਆਸਾਨੀ ਨਾਲ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

ਸਰਲ ਤੇ ਸਾਧਾਰਨ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪਹਿਲਾਂ ਮਰੀਜ਼ ਨੂੰ ਆਪਣੇ ਨੰਬਰ ਦੀ ਤਸਦੀਕ ਈ- ਸੰਜੀਵਨੀ ਓਪੀਡੀ ਮੋਬਾਈਲ ਐਪ ‘ਤੇ ਕਰਨੀ ਪੈਂਦੀ ਹੈ ਅਤੇ ਰਜਿਸਟਰ ਹੋਣ ਤੋਂ ਬਾਅਦ ਟੋਕਨ ਤਿਆਰ ਹੁੰਦਾ ਹੈ। ਫਿਰ ਲਾਭਪਾਤਰੀ ਨੂੰ ਇੱਕ ਨੋਟੀਫੀਕੇਸ਼ਨ ਪ੍ਰਾਪਤ ਹੁੰਦਾ ਹੈ ਜਿਸ ਤੋਂ ਬਾਅਦ ਲਾਗਇਨ ਪ੍ਰਕਿਰਿਆ ਵਿੱਚੋਂ ਲੰਘਣਾ ਹੰੁਦਾ ਹੈ ਅਤੇ ਆਪਣੀ ਵਾਰੀ ਆਉਣ ਦਾ ਇੰਤਜਾਰ ਕਰਨਾ ਹੁੰਦਾ ਹੈ। ਫਿਰ ਮਰੀਜ਼ ਇਲਾਜ ਸਬੰਧੀ ਮਾਹਰ ਡਾਕਟਰ ਦੀ ਸਲਾਹ ਲੈ ਸਕਦਾ ਹੈ ਅਤੇ ਡਾਕਟਰ ਵਲੋਂ ਸੁਝਾਏ ਈ-ਪਿ੍ਰਸਿਪਸ਼ਨ (ਸਿਫਾਰਸ਼ ਕੀਤੀ ਦਵਾਈ ) ਨੂੰ ਡਾਉਨਲੋਡ ਕਰਦਾ ਹੈ। ਜਿਸ ਨੂੰ ਜਨ ਔਸ਼ਧੀ ਸਟੋਰਾਂ ਜਾਂ ਕਿਸੇ ਵੀ ਕੈਮਿਸਟ ਦੀ ਦੁਕਾਨ ਲਿਆ ਜਾ ਸਕਦਾ ਹੈ।

ਈ- ਸੰਜੀਵਨੀ ਓਪੀਡੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਟੈਲੀਮੇਡਸੀਨ ਭਵਿੱਖ ਵਿੱਚ ਵੀ ਰਾਜ ਭਰ ਦੇ ਮਰੀਜਾਂ ਲਈ ਇੱਕ ਵਰਦਾਨ ਸਿੱਧ ਹੋਵੇਗੀ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਦਿਨ ਪ੍ਰਤੀ ਦਿਨ ਪੁਰਾਣੀਆਂ ਬਿਮਾਰੀਆਂ ਲਈ ਡਾਕਟਰੀ ਸਲਾਹ – ਮਸ਼ਵਰੇ ਦੀ ਲੋੜ ਹੁੰਦੀ ਹੈ। ਜਨਰਲ ਮੈਡੀਸਨ ਲਈ ਟੈਲੀਮੇਡੀਸਨ ਦੀ ਸਹੂਲਤ ਤੋਂ ਇਲਾਵਾ ਸਿਹਤ ਵਿਭਾਗ ਨੇ ਮਾਂ ਅਤੇ ਬੱਚੇ ਦੀ ਸਿਹਤ (ਐਮ.ਸੀ.ਐਚ.) ਸਬੰਧੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਇਹ ਸੇਵਾ ਗਾਇਨੀਕਾਲੋਜੀ ਅਤੇ ਮਾਨਸਿਕ ਰੋਗਾਂ ਦੀ ਓਪੀਡੀ ਲਈ ਵੀ ਸੁਰੂ ਕੀਤੀ ਹੈ ਤਾਂ ਜੋ ਮਨੋਰੋਗੀਆਂ ਦੀਆਂ ਸਮੱਸਿਆਵਾਂ ਦਾ ਨਿਵਾਰਨ ਕੀਤਾ ਜਾ ਸਕੇਗਾ। ਉਨਾਂ ਕਿਹਾ ਕਿ ਕੋਵਿਡ -19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਭੀੜ ਤੋਂ ਬਚਣ ਲਈ ਅਜਿਹੇ ਉਪਰਾਲੇ ਬਹੁਤ ਮਦਦਗਾਰ ਸਾਬਤ ਹੋ ਸਕਦੇ ਹਨ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਦੌਰਾਨ ਗਰਭਵਤੀ ਔਰਤਾਂ ਨੂੰ ਲਾਗ ਲੱਗਣ ਦਾ ਖਤਰਾ ਬਹੁਤ ਜ਼ਿਆਦਾ ਹੁੰਦਾ ਹੈ ਅਤੇ ਉਨਾਂ ਨੂੰ ਹਸਪਤਾਲ ਵਿਚ ਬੇਲੋੜੇ ਆਉਣ-ਜਾਣ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਈ-ਸੰਜੀਵਨੀ ਓਪੀਡੀ ਰਾਹੀਂ ਐਮ.ਸੀ.ਐਚ. ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਰਹਿਣਾ ਸੁਰੱਖਿਅਤ ਹੈ ਅਤੇ ਹਸਪਤਾਲਾਂ ਜਾਂ ਭੀੜ ਵਾਲੀਆਂ ਹੋਰ ਥਾਵਾਂ ‘ਤੇ ਬੇਲੋੜੇ ਆਉਣ-ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਐਂਡਰਾਇਡ ਮੋਬਾਈਲ ਐਪ ਦੀ ਵਰਤੋਂ ਕਰਕੇ ਜਾਂ ਵੈਬਸਾਈਟ https://eSanjeevaniOPD.in .‘ਤੇ ਜਾ ਕੇ ਈ-ਸੰਜੀਵਨੀ ਓਪੀਡੀ ਟੈਲੀ-ਕੰਸਲਟੇਸ਼ਨ ਸੇਵਾ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਨੇ ਲੋੜ ਪੈਣ ‘ਤੇ ਸਖ਼ਤ ਰੋਕਾਂ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਅਧਿਕਾਰ

ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਲਈ ਨਵੀਂ ਐਸ.ਆਈ.ਟੀ. ਬਣਾਈ