ਕੈਪਟਨ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ, 9 ਮਈ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ। ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ। ਸਿਪਾਹੀ 8 ਮਈ ਨੂੰ ਹਸਪਤਾਲ ਵਿੱਚ ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।

ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਏ ਹਨ।

ਗੌਰਤਲਬ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚੋਂ ਇਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਰੋਨਾ ਦੀਆਂ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟ੍ਰਿੰਗ ਸੈਂਟਰ ਬਣਾਇਆ ਗਿਆ

ਵੀਡੀਓ: ਵੱਡੇ ਹਸਪਤਾਲ ਦੀ ਕਰਤੂਤ ਦੇਖ ਕੇ ਦੱਸੋ ਇਹ ਲੋਕ ਸੇਵਾ ਜਾਂ ਜਾਨਲੇਵਾ ?