ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਪੜ੍ਹੋ ਕਿਹੋ ਜਿਹਾ ਰਹੇਗਾ ਮੌਸਮ ?

ਨਵੀਂ ਦਿੱਲੀ, 9 ਮਈ 2021 – ਮੌਸਮ ਵਿੱਚ ਇੱਕ ਵਾਰ ਮੁੜ ਤੋਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਸਮੀ ਹਲਚਲ ਕਾਰਨ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ 10 ਮਈ ਨੂੰ ਹਲਕਾ ਮੀਂਹ ਪੈ ਸਕਦਾ ਹੈ ਅਤੇ 13 ਮਈ ਤੱਕ ਹਲਕਾ ਮੀਂਹ, ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਤਾਪਮਾਨ ਵਿੱਚ ਕਾਫੀ ਗਿਰਾਵਟ ਹੋਵੇਗੀ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਵਗਣ ਦੇ ਨਾਲ-ਨਾਲ ਕਣੀਆਂ ਪੈਣ ਦੀ ਸੰਭਾਵਨਾ ਹੈ।

ਪੰਜਾਬ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਿਮ, ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਅੰਡੇਮਾਨ-ਨਿਕੋਬਾਰ ਟਾਪੂ ਸਮੂਹ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ। ਝਾਰਖੰਡ, ਛੱਤੀਸਗੜ੍ਹ, ਤਮਿਲਨਾਡੂ, ਓੜੀਸ਼ਾ ਤੇ ਸਮੁੰਦਰ ਨਾਲ ਲੱਗਦੇ ਕਰਨਾਟਕ ਤੇ ਲਕਸ਼ਦੀਪ ਟਾਪੂ ਆਦਿ ਥਾਵਾਂ ‘ਤੇ ਵੀ ਹਲਕੀ ਬਰਸਾਤ ਦੀ ਸੰਭਾਵਨਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਸ਼ਿਆਰਪੁਰ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਭਰਾ ਅਤੇ ਉਸ ਦਾ ਦੋਸਤ ਹੀ ਨਿਕਲਿਆ ਭੈਣ ਦਾ ਕਾਤਲ

ਪਾਕਿਸਤਾਨੀ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਦੇਹਾਂਤ