ਪਾਕਿਸਤਾਨੀ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਦੇਹਾਂਤ

ਲਾਹੌਰ, 9 ਮਈ 2021 – ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ ‘ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ ‘ਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਵਾਰ-ਵਾਰ ਬੁਖਾਰ ਹੋ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੀ ਐਮ ਐਚ ਕੈਂਟ ਲਾਹੌਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਪਰ ਉਨ੍ਹਾਂ ਦੀ ਸਿਹਤ ‘ਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਲਾਇਆ ਗਿਆ।

ਪਰ ਫਿਰ ਵੀ ਉਨ੍ਹਾਂ ਦੀ ਸਿਹਤ ‘ਚ ਕੋਈ ਸੁਧਾਰ ਨਹੀਂ ਸੀ ਹੋ ਰਿਹਾ ਅਤੇ ਉਨ੍ਹਾਂ ਨੂੰ ਲਾਹੌਰ ਦੇ ਹੀ ਫਾਰੂਕ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਜਿੱਥੇ ਕਿ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਸੀ, ਪਰ ਉਸ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਰਜ਼ੀਆ ਲੋਹਾਰ ਦੀ ਮੌਤ ਹੋ ਗਈ। ਉਨ੍ਹਾਂ ਨੂੰ ਕੋਰੋਨਾ ਸੀ ਜਾਂ ਨਹੀ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਪੜ੍ਹੋ ਕਿਹੋ ਜਿਹਾ ਰਹੇਗਾ ਮੌਸਮ ?

ਦਿੱਲੀ ਅਤੇ ਉਤਰ ਪ੍ਰਦੇਸ਼ ਵਿਚ ਵਧਾਇਆ ਗਿਆ ਲਾਕਡਾਊਨ, ਪੜ੍ਹੋ ਕਦੋਂ ਤੱਕ ਰਹਿਣਗੀਆਂ ਪਾਬੰਦੀਆਂ