ਨਵੀਂ ਦਿੱਲੀ, 9 ਮਈ 2021 – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ ਤੱਕ ਜਾਰੀ ਰਹੇਗਾ ਅਤੇ ਦਿੱਲੀ ਵਿਚ ਭਲਕੇ ਤੋਂ ਮੈਟਰੋ ਸੇਵਾ ਵੀ ਅਗਲੇ ਆਦੇਸ਼ਾਂ ਤੱਕ ਲਈ ਬੰਦ ਹੋ ਰਹੀ ਹੈ।
ਇਸ ਦੇ ਨਾਲ ਹੀ ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਵੀ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ।

