ਚੰਡੀਗੜ੍ਹ, 9 ਮਈ, 2021: ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਧਾ ਹਮਲਾ ਬੋਲਿਆ ਹੈ। ਇਸ ਵਾਰ ਵੀ ਉਹਨਾਂ ਵੱਲੋਂ ਸੋਸ਼ਲ ਮੀਡੀਆ ਦੇ ਰਾਹੀਂ ਹੀ ਮੋਰਚਾ ਖੋਲ੍ਹਿਆ ਗਿਆ ਹੈ।
ਆਪਣੇ ਤਾਜ਼ਾ ਟਵੀਟ ਚ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ’ਤੇ ਸਹਿਮਤੀ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚਲ ਰਹੀ ਹੈ। ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਨਣ ਦੀ ਬਜਾਇ ਅਫਸਰਸ਼ਾਹੀ ਤੇ ਪੁਲਿਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੇ ਹਨ। ਸਰਕਾਰ ਲੋਕ ਭਲਾਈ ਲਈ ਨਹੀਂ ਸਗੋਂ ਮਾਫੀਆ ਰਾਜ ਨੂੰ ਬਰਕਰਾਰ ਰੱਖਣ ਲਈ ਚਲ ਰਹੀ ਹੈ।

