ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਬਲਬੀਰ ਸਿੱਧੂ

ਚੰਡੀਗੜ੍ਹ, 12 ਮਈ 2021 – ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।

ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2020 ਅਤੇ 2021 ਹਰ ਦੇਸ਼ ਲਈ ਚੁਣੌਤੀ ਭਰਪੂਰ ਸਾਲ ਸਾਬਤ ਹੋਏ ਅਤੇ ਕੋਰੋਨਾ ਵਾਈਰਸ ਦੇ ਫੈਲਾਅ ਦੇ ਡਰ ਤੋਂ ਕੋਈ ਵਾਂਝਾ ਨਹੀਂ ਰਿਹਾ, ਪਰ ਇਸ ਸਿਹਤ ਐਮਰਜੈਂਸੀ ਵਿੱਚ ਮਨੁੱਖਤਾ ਦੀ ਸੇਵਾ ਕਰਨ ਲਈ ਨਰਸਾਂ ਨੂੰ ਸਿਖਲਾਈ ਦੇ ਕੇ ਇਲਾਜ ਸਹੂਲਤਾਂ ਦੇਣ ਲਈ ਤਿਆਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਬਰ ਰੂਮਜ਼ ਤੋਂ ਫਲੂ ਕਾਰਨਰਾਂ, ਐਮਰਜੈਂਸੀ ਵਾਰਡਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਨਰਸਾਂ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸਹੂਲਤਾਂ ਵਿਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਵਿਚ ਮਹੱਤਵਪੂਰਣ ਸੇਵਾਵਾਂ ਦੇ ਰਹੀਆਂ ਹਨ, ਉਹ ਆਪਣੇ ਪਰਿਵਾਰਾਂ ਤੋਂ ਵੀ ਦੂਰ ਵੀ ਰਹਿ ਰਹੀਆਂ ਹਨ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਨਿਯੰਤਰਿਤ ਕਰਨ ਲਈ ਸਖ਼ਤ ਮਿਹਨਤ ਵੀ ਕਰ ਰਹੀਆਂ ਹਨ। ਸਮੁੱਚੇ ਮੈਡੀਕਲ ਭਾਈਚਾਰੇ ਨੇ ਉਨ੍ਹਾਂ ਨਰਸਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਇਸ ਬਿਮਾਰੀ ਨਾਲ ਲੜਦਿਆਂ ਆਪਣੀ ਜਾਨ ਗੁਆ ਦਿੱਤੀ।

ਦੱਸਣਯੋਗ ਹੈ ਕਿ ਇਹ ਦਿਨ ਫਲੋਰੈਂਸ ਨਾਈਟਇੰਗੇਲ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਇਸ ਨਰਸ ਨੇ ਮਨੁੱਖਤਾ ਦੀ ਸੇਵਾ ਲਈ ਕੰਮ ਕੀਤਾ ਅਤੇ ਸਾਲ 1853-1856 ਵਿਚ ਕ੍ਰਾਈਮਿਨ ਯੁੱਧ ਦੌਰਾਨ ਬਹੁਤ ਸਾਰੇ ਸੈਨਿਕਾਂ ਦੀ ਜਾਨ ਬਚਾਈ ਅਤੇ ਸਮਰਪਿਤ ਭਾਵਨਾ ਨਾਲ ਨਿਰਸਵਾਰਥ ਸੇਵਾ ਦਾ ਰਸਤਾ ਦਿਖਾਇਆ। ਸਾਲ 1974 ਵਿਚ ਇੰਟਰਨੈਸ਼ਨਲ ਕੌਂਸਲ ਆਫ਼ ਨਰਸਿੰਗ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸਿਜ਼ ਦਿਵਸ ਵਜੋਂ ਮਨਜ਼ੂਰੀ ਦਿੱਤੀ। ਇਸ ਮਹਾਂਮਾਰੀ ਦੇ ਔਖੀ ਘੜੀ ਦੌਰਾਨ ਨਰਸਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਸਾਨੂੰ ਨਿਮਰਤਾ ਅਤੇ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕਰਦੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਵੱਜੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰਹੇ

ਕੈਪਟਨ ਦੇ ਹੁਕਮਾਂ ‘ਤੇ ਡੀ.ਸੀ. ਵੱਲੋਂ ਜੁਰਾਬਾਂ ਵੇਚਣ ਵਾਲੇ ਲੜਕੇ ਨੂੰ ਸਮਾਰਟ ਸਕੂਲ ‘ਚ ਕਰਵਾਇਆ ਦਾਖਲ