6 ਵਾਰੀ ਐਮ.ਪੀ. ਵੀ ਰਹਿ ਚੁੱਕੇ ਕਾਂਗਰਸ ਦੇ ਦਿਗਜ ਆਗੂ ਦਾ ਦੇਹਾਂਤ

ਅੰਮ੍ਰਿਤਸਰ, 15 ਮਈ 2021 – ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ ਹੋ ਗਈ। ਉਹ 100 ਸਾਲ ਦੇ ਸਨ। ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਹੋਣ ਕਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਆਰ.ਐਲ. ਭਾਟੀਆ ਬਿਹਾਰ ਅਤੇ ਕੇਰਲ ਦੇ ਰਾਜਪਾਲ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ 6 ਵਾਰੀ ਐਮ.ਪੀ. ਵੀ ਰਹਿ ਚੁੱਕੇ ਹਨ। ਆਪਣੇ ਭਰਾ ਦੁਰਗਾਦਾਸ ਭਾਟੀਆ ਦੀ ਮੌਤ ਤੋਂ ਬਾਅਦ 1972 ਵਿਚ ਉਨ੍ਹਾਂ ਨੇ ਪਹਿਲੀ ਵਾਰ ਉਪ ਚੋਣ ਲੜੀ ਅਤੇ ਜਿੱਤ ਹਾਸਲ ਕਰਦੇ ਹੋਏ ਆਪਣਾ ਸਿਆਸਤ ਦਾ ਸਫ਼ਰ ਸ਼ੁਰੂ ਕੀਤਾ ਸੀ।

ਉਹਨਾਂ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੀਨ ਨੇ ਮੰਗਲ ਗ੍ਰਹਿ ‘ਤੇ ਭੇਜਿਆ ਰੋਵਰ – ਝੂਰੋਂਗ

ਪੜ੍ਹੋ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ‘ਤੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਯਾਨਾਥ ਨੇ ਕੀ ਕਿਹਾ ?