ਚੰਡੀਗੜ੍ਹ, 15 ਮਈ 2021 – ਮਲੇਰਕੋਟਲਾ ਨੂੰ ਪੰਜਾਬ ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਐਲਾਨੇ ਜਾਣ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਕਾਂਗਰਸ ਦੇਸ਼ ਵੰਡਣਾ ਚਾਹੁੰਦੀ ਹੈ ਅਤੇ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮਲੇਰਕੋਟਲਾ ਨੂੰ ਜ਼ਿਲ੍ਹਾ ਐਲਾਨੇ ਜਾਣਾ ਕਾਂਗਰਸ ਦੀ ਵੰਡ ਪਾਊ ਨੀਤੀ ਦਾ ਇਕ ਨਮੂਨਾ ਹੈ। ਯੋਗੀ ਨੇ ਲਿਖਿਆ ਕਿ ਧਰਮ ਦੇ ਅਧਾਰ ਉੱਤੇ ਕੋਈ ਵੀ ਵਿਤਕਰਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਹੇਠ ਪੜ੍ਹੋ ਯੋਗੀ ਅਦਿੱਤਿਆਨਾਥ ਦੁਆਰਾ ਕੀਤਾ ਟਵੀਟ :