ਲੁਧਿਆਣਾ, 28 ਮਈ 2021 – ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਕਾਫੀ ਵੱਧ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਭੀਸ਼ਣ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਗਿਆਨੀ ਪ੍ਰਭਜੋਤ ਕੌਰ ਸੰਧੂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿੰਨਾਂ ਦੀ ਰਫਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ ਅਤੇ ਹਵਾ ਵਿੱਚ ਘੱਟ ਨਮੀ ਹੋਣ ਕਾਰਨ ਧੂੜ ਮਿੱਟੀ ਦੇ ਤੁਫਾਨ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਉੱਥੇ ਉਹਨਾਂ ਨੇ ਕਿਹਾ ਕਿ ਬਿਜਲੀ ਦੀ ਚਮਕ ਨਾਲ ਹਲਕੀ ਅਤੇ ਦਰਮਿਆਨੀ ਬਾਰਸ਼ ਦੇ ਵੀ ਆਸਾਰ ਹਨ। ਪਰ ਤੇਜ ਮੀਂਹ ਨਹੀਂ ਪਵੇਗਾ ਅਤੇ ਉਹਨਾਂ ਨੇ ਵੀ ਕਿਹਾ ਹੈ ਕੇ ਫਸਲਾਂ ਦੀ ਕਟਾਈ ਹੋ ਚੁੱਕੀ ਹੈ, ਨਵੀਆਂ ਫ਼ਸਲਾਂ ਅਜੇ ਸ਼ੁਰੂਆਤੀ ਦੌਰ ਵਿਚ ਹਨ ਜਿਸ ਕਾਰਨ ਉਨ੍ਹਾਂ ਨੂੰ ਜਿਆਦਾ ਨੁਕਸਾਨ ਨਹੀਂ ਹੋਵੇਗਾ। ਪਰ ਧੂੜ ਮਿਟੀ ਦੇ ਤੂਫਾਨ ਕਾਰਨ ਜਨਜੀਵਨ ਪ੍ਰਭਾਵਿਤ ਹੋਵੇਗਾ। ਹਲਕੀ ਦਰਮਿਆਨੀ ਬਾਰਸ਼ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਅਤੇ ਪੰਜਾਬ ਵਿੱਚ 20 ਮਈ ਤਕ ਅਜਿਹੇ ਮੌਸਮ ਰਹਿਣ ਦੇ ਆਸਾਰ ਹਨ।