ਨਵੀਂ ਦਿੱਲੀ, 18 ਮਈ 2021 – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ਹਰੇਕ ਪਰਿਵਾਰ ਨੂੰ 50,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪਰਿਵਾਰ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਪਰਿਵਾਰ ਨੂੰ ਹਰ ਮਹੀਨੇ 2500 ਰੁਪਏ ਪੈਨਸ਼ਨ ਦਿੱਤੀ ਜਾਏਗੀ।