ਕੈਪਟਨ ਅਤੇ ਬਾਕੀ ਕਾਂਗਰਸੀ ਲੋਕਾਂ ਦੀ ਬਾਂਹ ਫੜ੍ਹਨ ਦੀ ਥਾਂ ਇੱਕ ਦੂਜੇ ਬਾਂਹ ਮਰੋੜਨ ਵਿੱਚ ਮਸਰੂਫ – ਭਗਵੰਤ ਮਾਨ

… ਜਨਤਾ ਦੀ ਅਦਾਲਤ ਵਿੱਚ ਅਕਾਲੀ ਤੇ ਕਾਂਗਰਸੀ ਨਿਸਚਿਤ ਤੌਰ ‘ਤੇ ਦੋਸੀ ਸਾਬਤ ਹੋਣਗੇ
… ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਸੈਅ ਨਹੀਂ, ਕੈਪਟਨ ਆਪਣੇ ਬਾਗਾਂ ਵਿੱਚ ਮਸਤ
… ਭਗਵੰਤ ਮਾਨ ਵੱਲੋਂ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸੇਸ ਸੈਸਨ ਬਲਾਉਣ ਦੀ ਮੰਗ
… ਕੋਰੋਨਾ ਯੋਧਿਆਂ ਲਈ 50 ਲੱਖ ਦਾ ਬਜਟ ਐਲਾਨ ਕੇ ਮੁਕਰੀ ਕੈਪਟਨ ਸਰਕਾਰ

ਚੰਡੀਗੜ੍ਹ, 21 ਮਈ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕ ਤਰਾਹ-ਤਰਾਹ ਕਰ ਰਹੇ ਹਨ, ਪਰ ਕੋਰੋਨਾ ਦੇ ਸੰਕਟ ਵਿੱਚ ਕੈਪਟਨ ਅਤੇ ਬਾਕੀ ਕਾਂਗਰਸੀ ਲੋਕਾਂ ਦੀ ਬਾਂਹ ਫੜ੍ਹਨ ਦੀ ਥਾਂ ਇੱਕ ਦੂਜੇ ਦੀ ਬਾਂਹ ਮਰੋੜਨ ਵਿੱਚ ਮਸਰੂਫ ਹਨ। ਜਦੋਂ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਿਰ ਤੋੜ ਯਤਨ ਕੀਤੇ ਹਨ ਅਤੇ ਕੋਰੋਨਾ ਪੀੜਤ ਪਰਿਵਾਰਾਂ ਦੇ ਚੰਗੇ ਜੀਵਨ ਬਸਰ ਲਈ ਨਗਦ ਰਾਸੀ ਅਤੇ ਪੈਨਸਨ ਦੇਣ ਦੇ ਐਲਾਨ ਕੀਤੇ ਹਨ।

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਉਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਰਹਿਣ ਵਾਲੇ ਕੋਰੋਨਾ ਮਹਾਮਾਰੀ ਕਾਰਨ ਬੇਸਹਾਰਾ ਹੋਣ ਵਾਲੇ ਬੱਚਿਆਂ ਨੂੰ 2500 ਰੁਪਏ 25 ਸਾਲ ਦੀ ਉਮਰ ਹੋਣ ਤੱਕ ਦੇਣ ਦਾ ਫੈਸਲਾ ਕੀਤਾ ਹੈ, ਜਦੋਂ ਕਿ ਪਰਿਵਾਰਕ ਮੈਂਬਰ ਦੀ ਕੋਰੋਨਾ ਨਾਲ ਮੌਤ ਹੋਣ ‘ਤੇ 2500 ਰੁਪਏ ਪੈਨਸਨ ਦੇਣ ਦਾ ਨਿਰਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚੋਂ ਕਮਾਉਣ ਵਾਲੇ ਦੀ ਕੋਰੋਨਾ ਨਾਲ ਮੌਤ ਹੋ ਜਾਣ ‘ਤੇ 50 ਹਜਾਰ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਜਦੋਂ ਕਿ ਦਿੱਲੀ ਵਿੱਚ ਰਹਿਣ ਵਾਲੇ ਬਿਨਾਂ ਰਾਸਨ ਕਾਰਡ ਵਾਲੇ ਗਰੀਬ ਪਰਿਵਾਰਾਂ ਸਮੇਤ 72 ਲੱਖ ਲੋਕਾਂ ਨੂੰ ਮੁਫਤ ਰਾਸਣ ਦੇਣ ਵੀ ਆਦੇਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਮੁਸੀਬਤ ਵਿੱਚ ਲੋਕਾਂ ਦੀ ਬਾਂਹ ਫੜ੍ਹਨੀ ਸਰਕਾਰ ਦੀ ਜੰਿਮੇਵਾਰੀ ਹੁੰਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਅਤੇ ਮਹਾਮਾਰੀ ਨਾਲ ਪੀੜਤ ਪਰਿਵਾਰਾਂ ਦੀ ਵਿੱਤੀ ਮਦਦ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਏ ਹਨ। ਊਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਕੋਰੋਨਾ ਯੋਧਿਆਂ ਲਈ 50 ਲੱਖ ਦਾ ਬਜਟ ਐਲਾਨ ਕਰਕੇ ਵੀ ਮੁਕਰ ਗਈ ਹੈ।
ਮਾਨ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ ਅਤੇ ਇਸੇ ਲਈ ਕੁੱਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਦੇ ਇਲਾਜ ਦੇ ਨਾਂ ‘ਤੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਸੈਅ ਨਹੀਂ,ਕਿਉਂਕਿ ਕੈਪਟਨ ਅਮਰਿੰਦਰ ਸਿੰਘ ਠੰਡੀਆਂ ਵਾਦੀਆਂ ਵਿਚਲੇ ਆਪਣੇ ਬਾਗਾਂ ਵਿੱਚ ਮਸਤ ਹਨ।

ਸੰਸਦ ਮੈਂਬਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਉਤੇ ਤਾਨਾਸਾਹੀ ਤਰੀਕਿਆਂ ਨਾਲ ਰਾਜ ਕਰ ਰਹੇ ਹਨ, ਜਿਵੇਂ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਿਆਸਤ ਹੋਵੇ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸੇਸ ਸੈਸਨ ਬਲਾਉਣਾ ਚਾਹੀਦਾ ਹੈ।

ਮਾਨ ਨੇ ਕਿਹਾ ਕਿ ਜਨਤਾ ਦੀ ਅਦਾਲਤ ਵਿੱਚ ਅਕਾਲੀ ਤੇ ਕਾਂਗਰਸੀ ਨਿਸਚਿਤ ਤੌਰ ‘ਤੇ ਦੋਸੀ ਸਾਬਤ ਹੋਣਗੇ ਕਿਉਂਕਿ ਬਾਦਲਾਂ ਦੀ ਤਰ੍ਹਾਂ ਹੀ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਮਾਫੀਆ ਰਾਜ ਕਾਇਮ ਕੀਤਾ ਹੈ। ਕੈਪਟਨ ਸਰਕਾਰ ਨੇ ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਨਹੀਂ ਦਿੱਤੀਆਂ, ਇਸੇ ਲਈ ਹੁਣ ਕਾਂਗਰਸੀ ਮੰਤਰੀ ਅਤੇ ਆਗੂ ਪਿੰਡਾਂ ਵਿੱਚ ਜਾਣ ਤੋਂ ਡਰਨ ਲੱਗੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਾਂਗਰਸ ਸਰਕਾਰ ਦੇ ਰਹਿੰਦੇ ਸਮੇਂ ਵਿੱਚ ਪੰਜਾਬ ਤੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਕੰਮ ਕਰਨ। ਇਸੇ ਸਮੇਂ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਨਜੀਤ ਸਿੰਘ ਬਲਾਸਪੁਰ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਖਜਾਨਚੀ ਮੈਡਮ ਨੀਨਾ ਮਿੱਤਲ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੀਡੀਓ: ਲੁਟੇਰਿਆਂ ਨਾਲ ਇਕੱਲਾ ਹੀ ਭਿੜ ਗਿਆ ਪੁਲਿਸ ਵਾਲਾ, 88 ਲੱਖ ਲੁੱਟਣ ਆਇਆਂ ‘ਤੇ ਠਾ-ਠਾ ਦਾਗੇ ਫਾਇਰ !

ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਪ ‘ਚ ਸ਼ਾਮਿਲ