ਚੰਡੀਗੜ੍ਹ, 21 ਮਈ 2021 – ਬਲਾਤਕਾਰ ਅਤੇ ਕਤਲ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਅਦਾਲਤ ਵੱਲੋਂ ਉਸ ਨੂੰ 48 ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ। ਪਰ ਇਸ ਦੌਰਾਨ ਵੀ ਰਾਮ ਰਹੀਮ ਪੁਲਿਸ ਕਸਟਡੀ ‘ਚ ਹੀ ਰਹੇਗਾ। ਭਾਵ ਕਿ ਗੁਰਮੀਤ ਰਾਮ ਰਹੀਮ ਨੂੰ ਪੁਲਿਸ ਹਿਰਾਸਤ ਵਿਚ 48 ਘੰਟੇ ਦੀ ਪੈਰੋਲ ਮਿਲੀ ਹੈ।
ਗੁਰਮੀਤ ਰਾਮ ਰਹੀਮ ਨੇ ਆਪਣੀ ਬਿਮਾਰ ਮਾਂ ਦੇ ਇਲਾਜ ਲਈ ਤਿੰਨ ਹਫ਼ਤਿਆਂ ਦੀ ਪੈਰੋਲ ਮੰਗੀ ਸੀ ਪਰ ਅਦਾਲਤ ਵੱਲੋਂ ਉਸ ਨੂੰ 48 ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਬੀਤੀ 20 ਮਈ ਦੀ ਰਾਤ ਨੂੰ ਹੀ ਜੇਲ੍ਹ ਤੋਂ ਬਾਹਰ ਆ ਗਿਆ ਸੀ ਅਤੇ ਗੁੜਗਾਓਂ ‘ਚ ਆਪਣੀ ਮਾਂ ਨੂੰ ਮਿਲਣ ਲਈ ਰਵਾਨਾ ਹੋ ਗਿਆ ਸੀ।