ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਸਾਨ-ਅੰਦੋਲਨ ਪ੍ਰਤੀ ਧਾਰੀ ਬੇਰੁਖੀ ਤੋੜਨ ਦੀ ਅਪੀਲ

  • ਸਿਹਤ ਸਹੂਲਤਾਂ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ
  • ਵਾਤਾਵਰਣ ਪ੍ਰੇਮੀ ਸੁੰਦਰ ਲਾਲ ਬਹੁਗੁਣਾ ਅਤੇ ਕਿਸਾਨ ਆਗੂ ਬਾਬਾ ਗੌੜਾ ਪਾਟਿਲ ਦੇ ਦੇਹਾਂਤ ‘ਤੇ ਸ਼ੋਕ

ਨਵੀਂ ਦਿੱਲੀ, 21 ਮਈ 2021 – 176 ਵਾਂ ਦਿਨ

ਅੱਜ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਚਿੱਠੀ ਵਿੱਚ ਮੁੱਖ ਤੌਰ ‘ਤੇ ਕਿਸਾਨੀ-ਅੰਦੋਲਨ ‘ਤੇ ਸਰਕਾਰ ਦੇ ਰਵੱਈਏ ਦਾ ਜ਼ਿਕਰ ਹੈ। ਇਸਦੇ ਨਾਲ ਹੀ ਸਰਕਾਰ ਨੂੰ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਕਰਕੇ ਸਰਕਾਰ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਕਿਸਾਨਾਂ ਦੁਆਰਾ ਸਿਰੇ ਤੋਂ ਨਕਾਰ ਦਿੱਤੇ ਗਏ ਕਾਨੂੰਨਾਂ ਨੂੰ ਲਾਗੂ ਕਰਨਾ ਦੇਸ਼ ਦੇ ਲੋਕਤੰਤਰੀ ਅਤੇ ਮਨੁੱਖੀ ਕਦਰਾਂ ਕੀਮਤਾਂ ਦੇ
ਖ਼ਿਲਾਫ਼ ਹੈ। ਸੰਯੁਕਤ ਕਿਸਾਨ ਮੋਰਚਾ ਸ਼ਾਂਤਮਈ ਅੰਦੋਲਨ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ।

ਅੱਜ ਮਹਾਨ ਵਾਤਾਵਰਣ ਪ੍ਰੇਮੀ ਅਤੇ ਅੰਦੋਲਨਕਾਰੀ ਸ਼੍ਰੀ ਸੁੰਦਰ ਲਾਲ ਬਹੁਗੁਣਾ ਦਾ ਦਿਹਾਂਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੀ ਮੌਤ ‘ਤੇ ਅਫਸੋਸ ਕਰਦਾ ਹੈ। ਕਈ ਅੰਦੋਲਨਾਂ ਦੇ ਆਗੂ ਸ਼੍ਰੀ ਬਹੁਗੁਣਾ ਨੇ ਦੇਸ਼ ਅਤੇ ਵਿਸ਼ਵ ਦੇ ਲੋਕਾਂ ਦੀ ਵਾਤਾਵਰਣ ਬਾਰੇ ਸਮਝ ਵਧਾਈ ਅਤੇ ਲੋਕਾਂ ਨੂੰ ਵਾਤਾਵਰਣ ਨਾਲ ਜੋੜਿਆ। ਕਿਸਾਨ ਮੋਰਚੇ ਨੇ ਕਰਨਾਟਕ ਦੇ ਕਿਸਾਨ ਆਗੂ ਅਤੇ ਸਾਬਕਾ ਕੇਂਦਰੀ- ਮੰਤਰੀ ਸ਼੍ਰੀ ਬਾਬਾ ਗੌੜਾ ਪਾਟਿਲ ਦੀ ਮੌਤ ‘ਤੇ ਦੁੱਖ ਪ੍ਰਗਟਾਇਆ। ਕਰਨਾਟਕ ਦੇ ਕਿਸਾਨਾਂ ਦੀ ਆਵਾਜ਼ ਸ਼੍ਰੀ ਗੌੜਾ ਦੇ ਕਿਸਾਨ ਭਲਾਈ ਲਈ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਸਿੰਗਲਾ

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ