ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ – ਰੰਧਾਵਾ

  • ਕੇਂਦਰ ਸਰਕਾਰ ਵੱਲ 41 ਕਰੋੜ ਦੇ ਬਕਾਏ ਖੜ੍ਹੇ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਆਪਣੇ ਪੱਧਰ ‘ਤੇ ਕੀਤਾ ਪ੍ਰਬੰਧ
  • ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਦੇ 41 ਕਰੋੜ ਰੁਪਏ ਲੈਣ ਲਈ ਭਾਰਤ ਸਰਕਾਰ ਕੋਲ ਮੁੜ ਪਹੁੰਚ ਕੀਤੀ ਜਾਵੇਗੀ

ਚੰਡੀਗੜ੍ਹ, 25 ਮਈ 2021 – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 100 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਨੋਟ ਵਿੱਚ ਕੀਤਾ।

ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ 2019-20 ਅਤੇ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾਂ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਦੀ ਲਗਭਗ 31 ਕਰੋੜ ਰੁਪਏ ਅਤੇ ਬਫਰ ਸਟਾਕ ਸਬਸਿਡੀ ਦੀ ਲਗਭਗ 10 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਝੋੋਨੇ ਦੀ ਬਿਜਾਈ ਨੂੰ ਮੁੱਖ ਰੱਖਦੇ ਹੋੋਏ ਆਪਣੇ ਪੱਧਰ ‘ਤੇ 100 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਲਗਭਗ 41 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਊੁਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਯੋੋਜਨਾ ਤਹਿਤ ਕਲਾਨੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਲਗਭਗ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਸ਼ੀਲ ਕੁਮਾਰ ਨੂੰ ਰੇਲਵੇ ਨੇ ਨੌਕਰੀ ਤੋਂ ਕੀਤਾ ਸਸਪੈਂਡ

ਬਲਬੀਰ ਸਿੰਘ ਸੀਨੀਅਰ ਦੇ ਨਾਮ ‘ਤੇ ਹੋਵੇਗਾ ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਂਅ