ਪਟਿਆਲਾ, 26 ਮਈ 2021 – ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਛੇ ਮਹੀਨਿਆਂ ਤੋਂ ਦਿੱਲੀ ਵਿਖੇ ਕਿਸਾਨ ਮੋਰਚੇ ‘ਤੇ ਬੈਠੇ ਹਨ ਅਤੇ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਦਿੱਲੀ ਵਿਖੇ ਚਲ ਰਹੇ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਉਂਦਾ ਨਜ਼ਰ ਆਇਆ।
ਵਰਨਣਯੋਗ ਹੈ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਜਾਣਕਾਰੀ ਸਾਂਝੀ ਕੀਤੀ।