ਨਵੀਂ ਦਿੱਲੀ, 27 ਮਈ 2021 – ਗੂਗਲ ਭਾਰਤ ’ਚ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਆਪਣੀਆਂ ਸੇਵਾਵਾਂ ਦੇਵੇਗਾ। ਇਸ ਸੰਬੰਧੀ ਗੂਗਲ ਵੱਲੋਂ ਪੁਸ਼ਟੀ ਕੀਤੀ ਗਈ ਹੈ।
ਗੂਗਲ ਦੇ ਇਕ ਬੁਲਾਰੇ ਨੇ ਕਿਹਾ ਕਿ ਅਸੀਂ ਮਹਿਸੂਸ ਕੀਤਾ ਹੈ ਕਿ ਆਪਣੇ ਪਲੇਟਫਾਰਮ ਨੂੰ ਅਸੀਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਣ ’ਚ ਕਦੇ ਸਫ਼ਲ ਨਹੀਂ ਹੋਏ। ਪਰ ਅਸੀਂ ਆਪਣੀਆਂ ਕੋਸ਼ਿਸ਼ਾਂ ਨੂੰ ਨਹੀਂ ਛੱਡਾਂਗੇ ਅਤੇ ਜਿੰਨੇ ਵੀ ਸੁਧਾਰਾਂ ਦੀ ਲੋੜ ਹੋਈ ਕਰਾਂਗੇ। ਅਸੀਂ ਆਪਣੀ ਪਾਲਿਸੀ ਨੂੰ ਜਿਥੋਂ ਤਕ ਸੰਭਵ ਹੋਵੇਗਾ ਪਾਰਦਰਸ਼ੀ ਰੱਖਾਂਗੇ। ਅਸੀਂ ਭਾਰਤ ਸਰਕਾਰ ਦੇ ਕਾਨੂੰਨ ਦਾ ਸਨਮਾਨ ਕਰਦੇ ਹਾਂ।
ਇਸ ਤੋਂ ਪਹਿਲਾਂ ਫੇਸਬੁੱਕ ਭਾਰਤ ਸਰਕਾਰ ਦੇ ਨਵੇਂ ਕਾਨੂੰਨਾਂ ਅਨੁਸਾਰ ਭਾਰਤ ‘ਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਲਿਆ ਸੀ। ਫੇਸਬੁੱਕ ਨੇ ਕਿਹਾ ਹੈ ਕਿ ਉਸ ਨੂੰ ਨਵੇਂ ਦਿਸ਼ਾ-ਨਿਰਦੇਸ਼ ਤੋਂ ਕੋਈ ਇਤਰਾਜ਼ ਨਹੀਂ ਹੈ।
ਪਰ ਵਟਸਐਪ ਨੇ ਦਿੱਲੀ ਹਾਈ ਕੋਰਟ ਦਾ ਦਰਵਾਜਾ ਵੀ ਖੜਕਾ ਦਿੱਤਾ ਹੈ। ਵਟਸਐਪ ਨੇ ਕਿਹਾ ਹੈ ਕਿ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕਰਨ ਨੂੰ ਉਸ ਦੇ ਉਪਭੋਗਤਾਵਾਂ ਦੀ ਪ੍ਰਾਈਵੇਸੀ ਖ਼ਤਮ ਹੋ ਜਾਵੇਗੀ ਅਤੇ ਇਹ ਸੰਵਿਧਾਨ ਦਾ ਉਲੰਘਣ ਵੀ ਹੋਵੇਗਾ।