ਚੰਡੀਗੜ੍ਹ, 28 ਮਈ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਵਾਧਾ ਹੋਇਆ ਜਦੋਂ ਮਲੇਰਕੋਟਲਾ ਅਤੇ ਸਮਰਾਲਾ ਦੇ ਰਹਿਣ ਵਾਲੇ ਸਮਾਜਸੇਵੀ ਪਾਰਟੀ ਵਿੱਚ ਸਾਮਲ ਹੋਏ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸੱਟ ਨੇ ਇਨ੍ਹਾਂ ਸਮਾਜਸੇਵੀਆਂ ਦਾ ਸਵਾਗਤ ਕੀਤਾ।
ਇਸ ਸਮੇਂ ਆਪ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸੱਟ ਨੇ ਕਿਹਾ ਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਇਸ ਲਈ ਪੰਜਾਬ ਦੇ ਆਮ ਲੋਕ ਪਾਰਟੀ ਨਾ ਜੁੜ ਰਹੇ ਹਨ ਅਤੇ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫਲਾ ਵੱਧਦਾ ਹੀ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਦੇ ਉਘੇ ਸਮਾਜਸੇਵੀ ਅਤੇ ਉਦਯੋਗਪਤੀ ਹਾਜੀ ਅਨਵਰ ਅਹਿਮਦ ਚੌਹਾਨ (ਬਿਟੂ ਚੌਹਾਨ) ਆਪਣੇ ਸਾਥੀਆਂ ਸਮੇਤ ਆਪ ਵਿੱਚ ਸਾਮਲ ਹੋਏ, ਜਦੋਂ ਕਿ ਸਮਰਾਲਾ ਦੀ ਰਹਿਣ ਵਾਲੀ ਬੀਬਾ ਕਮਲਜੀਤ ਕੌਰ ਨੇ ਆਮ ਆਦਮੀ ਪਾਰਟੀ ‘ਚ ਸਮੂਲੀਅਤ ਕੀਤੀ, ਜੋ ਕਿ ਖਜਾਨਾ ਵਿਭਾਗ ਤੋਂ ਇੱਕ ਅਧਿਕਾਰੀ ਵਜੋਂ ਸੇਵਾਮੁਕਤ ਹੋਏ ਹਨ। ਪਾਰਟੀ ਵਿੱਚ ਸਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਹਮੇਸਾ ਪਾਰਟੀ ਲਈ ਕੰਮ ਕਰਨਗੇ।