ਕੈਪਟਨ ਵੱਲੋਂ ਸੁਰੇਸ਼ ਕੁਮਾਰ ਦੇ ਸਹੁਰੇ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਮਈ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਸਹੁਰਾ ਸ੍ਰੀ ਕੇ.ਸੀ.ਧਵਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਧਵਨ ਜੋ 92 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਸਰਕਾਰੀ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ, ਸ਼ਿਮਲਾ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਅਤੇ ਇਹ ਵਿਛੋੜਾ ਦੁਖਦਾਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸ਼ੋਕਗ੍ਰਸਤ ਪਰਿਵਾਰ ਦੇ ਮੈਂਬਰਾਂ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਲਗਾਤਾਰ ਦੂਜੇ ਸਾਲ ਘਰੇਲੂ ਬਿਜਲੀ ਦਰਾਂ ਵਿੱਚ ਕਮੀ

ਇੱਕੋ ਪਰਿਵਾਰ ਦੀਆਂ ਤਿੰਨ ਔਰਤਾਂ ਵੱਲੋਂ ਖੁਦਕੁਸ਼ੀ