ਨਵੀਂ ਦਿੱਲੀ, 1 ਜੂਨ 2021 – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 12ਵੀਂ ਸੀ. ਬੀ.ਐੱਸ.ਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਇਕ ਮਹੱਤਵਪੂਰਨ ਬੈਠਕ ਦੀ ਪ੍ਰਧਾਨਗੀ ਕੀਤੀ ਗਈ। ਸਾਰੇ ਰਾਜਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਆਪਕ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਹੋਰ ਸਾਰੇ ਸੰਭਾਵਿਤ ਵਿਕਲਪਾਂ ਬਾਰੇ ਵੀ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਸੀ ਬੀ ਐਸ ਈ ਬੋਰਡ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਸੀਬੀਐਸਈ ਦੇ ਚੇਅਰਮੈਨ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪ੍ਰਕਾਸ਼ ਜਾਵਡੇਕਰ ਵੀ ਮੌਜੂਦ ਸਨ।