ਚੰਡੀਗੜ੍ਹ, 2 ਜੂਨ 2021 – ਭਾਰਤੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਸਮੇਤ ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਦਿੱਲੀ ‘ਚ ਬੱਦਲਵਾਰੀ ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 2 ਜੂਨ ਨੂੰ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਬੰਗਾਲ, ਸਿੱਕਮ, ਉੜੀਸ਼ਾ, ਕੋਂਕਣ, ਗੋਆ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਇਲਸੀਮਾ, ਕਰਨਾਟਕ, ਅਸਾਮ, ਮੇਘਾਲਿਆ, ਤਾਮਿਲਨਾਡੂ, ਪੁੱਡੂਚੇਰੀ, ਕਰਾਈਕਲ ਲਕਸ਼ਦੀਪ, ਕੇਰਲ ਤੇ ਮਾਹੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

