ਸੁਖਪਾਲ ਖਹਿਰਾ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ, 3 ਜੂਨ 2021 – ਸੁਖਪਾਲ ਖਹਿਰਾ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਉਨ੍ਹਾਂ ਦੇ ਸਾਥੀ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਵੀ ਸ਼ਾਮਲ ਹੋਏ ਹਨ। ਇਸ ਪਹਿਲਾਂ ਸਵੇਰੇ ਸੁਖਪਾਲ ਖਹਿਰਾ ਕੈਪਟਨ ਅਮਰਿੰਦਰ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ‘ਤੇ ਪਹੁੰਚੇ ਸਨ। ਪਰ ਉਹਨਾਂ ਨੇ ਕਾਂਗਰਸ ‘ਚ ਸ਼ਾਮਿਲ ਹੋਣ ਬਾਰੇ ਕੁੱਝ ਵੀ ਕਹੇ ਤੋਂ ਪਾਸ ਵੱਟਿਆ ਸੀ।

ਇਸ ਸੰਬੰਧੀ ਪੰਜਾਬ ਕਾਂਗਰਸ ਦੇ ਫੇਸਬੁੱਕ ਪੇਜ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੇਠ ਪੜ੍ਹੋ:

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਉਹਨਾ ਨੇ ਦੱਸਿਆ ਕਿ ਉਕਤ ਤਿੰਨ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਕਰਨ ਲਈ ਏ.ਆਈ.ਸੀ.ਸੀ. ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਜੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਏਆਈਸੀਸੀ ਦੇ ਜਨਰਲ ਸੱਕਤਰ (ਇੰਚਾਰਜ ਪੰਜਾਬ) ਸ੍ਰੀ ਹਰੀਸ਼ ਰਾਵਤ ਜੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜੀ ਤਿੰਨ ਮੈਂਬਰੀ ਕਮੇਟੀ ਨਾਲ ਦਿੱਲੀ ਵਿਖੇ ਵਿਚਾਰ ਵਟਾਂਦਰੇ ਵਿੱਚ ਰੁੱਝੇ ਹੋਏ ਹਨ ਤਾਂ ਉਨ੍ਹਾਂ ਤੋਂ ਆਸ਼ੀਰਵਾਦ ਕੁੱਝ ਦਿਨਾਂ ਵਿੱਚ ਲਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੱਕੀ ਰਾਏ ਹੈ ਕਿ ਸ੍ਰੀ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।
ਅੱਜ ਚੰਡੀਗੜ੍ਹ ਵਿਖੇ ਸਧਾਰਣ ਸ਼ਿਰਕਤ ਸਮਾਰੋਹ ਦੌਰਾਨ, ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਜੀ ਵੀ ਮੌਜੂਦ ਸਨ ਜਿਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਸ਼ਾਮਲ ਹੋਏ ਵਿਧਾਇਕ ਪਾਰਟੀ ਨੂੰ ਹੋਰ ਮਜਬੂਤ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਨਵੇਂ ਬਣੇ ਜ਼ਿਲ੍ਹੇ ਦੀ ਕਮਾਨ ਬੀਬੀਆਂ ਹੱਥ, ਅੰਮ੍ਰਿਤ ਕੌਰ ਗਿੱਲ ਬਣੇ ਪਹਿਲੇ ਡੀਸੀ

ਰਾਮ ਰਹੀਮ ਦੀ ਸਿਹਤ ਵਿਗੜਨ ’ਤੇ PGI ’ਚ ਕਰਾਇਆ ਦਾਖ਼ਲ